Saturday, June 3, 2023

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਮੱਲ੍ਹਾਂ ਮਾਰੀਆਂ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ.ਏ.ਐਲ.ਐਲ.ਬੀ (5 ਸਾਲਾਂ ਕੋਰਸ) ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪ੍ਰੀਖਿਆ ਦੇ ਨਤੀਜ਼ਿਆਂ ’ਚ ਯੂਨੀਵਰਸਿਟੀ ’ਚੋਂ ਪਹਿਲਾਂ, ਤੀਜਾ ਅਤੇ ਚੌਥਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਏ.ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ ਤੀਸਰਾ ਦੀ ਕਾਲਜ ਵਿਦਿਆਰਥਣ ਸਨੇਹਾ ਸ਼ਰਮਾ ਨੇ 449 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾਂ, ਤਨੀਸ਼ਾ ਨੇ 434 ਨੰਬਰਾਂ ਨਾਲ ਤੀਜਾ ਅਤੇ ਤਨੂ ਨੇ 433 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ ਹੈ।ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜ਼ਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਨਾਲ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਡਾ. ਰਾਸ਼ੀਮਾ ਪ੍ਰਭਾਕਰ, ਪ੍ਰੋ. ਸੁਗਮ, ਪ੍ਰੋ. ਤਨਵੀਰ ਬੱਲ, ਡਾ. ਮੋਹਿਤ ਸੈਣੀ, ਡਾ. ਰੇਨੂੰ ਸੈਣੀ ਆਦਿ ਹਾਜ਼ਰ ਸਨ।

Check Also

ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਕੈਂਪ ਲਈ ਬੱਚੇ ਸ੍ਰੀ ਫਤਹਿਗੜ੍ਹ ਸਾਹਿਬ ਰਵਾਨਾ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੀ ਵਲੋਂ 3 …