Friday, April 26, 2024

ਪੁਰਾਣੇ ਡੀਜ਼ਲ ਆਟੋ ਤੇ ਅਣਅਧਿਕਾਰਤ ਈ-ਰਿਕਸ਼ਿਆਂ ਖਿਲਾਫ 1 ਅਪ੍ਰੈਲ ਤੋਂ ਹੋਵੇਗੀ ਕਾਰਵਾਈ – ਕਮਿਸ਼ਨਰ ਰਿਸ਼ੀ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਰੀ ਪ੍ਰੈਸ ਰਲੀਜ਼ ਰਾਹੀਂ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਗੁਰੂ ਨਗਰੀ ਨੂੰ ਪ੍ਰਦੂਸ਼ਨ ਮੁਕਤ ਅਤੇ ਸਾਫ਼-ਸੁਥਰਾ ਰੱਖਣ ਲਈ ‘ਰਾਹੀ’ ਪ੍ਰੋਜੈਕਟ ਤਹਿਤ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ, ਜੋ ਕਿ ਪੁਰਾਣੇ ਡੀਜ਼ਲ ਆਟੋ ਦੀ ਥਾਂ ਤੇ ਨਵੇਂ ਈ-ਆਟੋ ਲੈਣ ਵਾਲੇ ਚਾਲਕਾਂ ਨੂੰ ਸਬਸਿਡੀ ਦੇ ਤੌਰ ‘ਤੇ ਦਿੱਤੇ ਜਾਣੇ ਹਨ।ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਇਸ ਸਮੇਂ ਦੁਸਰੇ ਸ਼ਹਿਰਾਂ ਤੋਂ ਆ ਕੇ ਬਿਨ੍ਹਾਂ ਦਸਤਾਵੇਜ਼ਾਂ ਅਤੇ ਮਾਪਦੰਢਾਂ ਦੇ ਅਣਅਧਿਕਾਰਤ ਅਤੇ 15 ਸਾਲ ਪੁਰਾਣੇ ਡੀਜ਼ਲ ਆਟੋ ‘ਤੇ 1 ਅਪ੍ਰੈਲ,2023 ਤੋਂ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਨਗਰ ਨਿਗਮ ਦੀ ਹਦੂਦ ਅੰਦਰ ਨਿਯਮਾਂ ਅਨੁਸਾਰ ਸਿਰਫ਼ ਅੰਮ੍ਰਿਤਸਰ ਵਿੱਚ ਰਜਿਸਟਰਡ ਈ-ਆਟੋ ਚਲਾਉਣ ਦੀ ਇਜਾਜ਼ਤ ਹੋਵੇਗੀ ਅਤੇ ਜੋ ਪੁਰਾਣੇ ਡੀਜ਼ਲ ਆਟੋਜ਼ ਇਸ ਸਮੇਂ ਚੱਲ ਰਹੇ ਹਨ ਉਹਨਾਂ ਨੂੰ ਈ-ਆਟੋ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਸਬੰਧੀ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਬੈਨਰ, ਕੈਨੋਪੀਆਂ ਆਦਿ ਲਗਾ ਕੇ ਈ-ਆਟੋ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾ ਰਹੀ ਹੈ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …