Tuesday, April 16, 2024

ਲਾਅ ਕਾਲਜ ਦੀ ਚਾਹਤ ਲਾਂਬਾ ਦਾ 474 ਅੰਕਾਂ ਨਾਲ ’ਵਰਸਿਟੀ ਪਹਿਲਾ ਸਥਾਨ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।
ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 5ਵਾਂ ’ਚੋਂ ਵਿਦਿਆਰਥਣ ਚਾਹਤ ਲਾਂਬਾ ਨੇ 474 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਜਦ ਕਿ ਰਾਜਕਰਨ ਸਿੰਘ ਨੇ 452 ਅੰਕਾਂ ਨਾਲ ਤੀਜਾ, ਗੀਤੀਕਾ ਖੁਲਰ ਅਤੇ ਮਨਜੋਤ ਕੌਰ ਨੇ 450 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ।
ਚਵਿੰਡਾ ਦੇਵੀ ਦੇ ਪ੍ਰਿੰਸੀਪਲ: ਗੁਰਦੇਵ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਦੇ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਪ੍ਰਵੀਨ ਕੌਰ ਨੇ 74 ਪ੍ਰਤੀਸ਼ਤ, ਅਨਮੋਲਦੀਪ ਕੌਰ ਨੇ 70.8 ਅਤੇ ਰੋਮਨਪ੍ਰੀਤ ਕੌਰ ਨੇ 68 ਪ੍ਰਤੀਸ਼ਤ ਨੰਬਰਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਨਤੀਜਿਆਂ ‘ਤੇ ਖੁਸ਼ੀ ਜਾਹਿਰ ਕਰਦੇ ਹੋਏ ਪ੍ਰੋ. (ਡਾ.) ਜਸਪਾਲ ਸਿੰਘ ਅਤੇ ਪ੍ਰਿ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ, ਡਾ. ਨਿਧੀ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਪ੍ਰ੍ਰ. ਜੋਬਨਜੀਤ ਸਿੰਘ, ਡਾ. ਸ਼ਿਵਨ ਸਰਪਾਲ, ਪ੍ਰੋ. ਰੀਚਾ ਜੋਸ਼ੀ, ਡਾ. ਰੇਨੂ ਸੈਣੀ ਅਤੇ ਚਵਿੰਡਾ ਦੇਵੀ ਕਾਲਜ ਵਿਖੇ ਸਟਾਫ ਮੈਂਬਰ ਹਾਜ਼ਰ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …