Saturday, June 3, 2023

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪ੍ਰਿੰ. ਬਲਵਿੰਦਰ ਸਿੰਘ ਫਤਹਿਪੁਰੀ ਦੀ ਵਾਰਤਕ ਪੁਸਤਕ ‘ਗੁੱਝੇ ਮਨੁੱਖ’ ਤੇ ਵਿਚਾਰ ਚਰਚਾ ਅਤੇ ਲੋਕ ਅਰਪਣ ਸਮਾਰੋਹ 2 ਅਪ੍ਰੈਲ ਦਿਨ ਐਤਵਾਰ ਨੂੰ 1.30 ਵਜੇ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ‘ਚ ਕਰਵਾਇਆ ਜਾ ਰਿਹਾ ਹੈ।ਸਭਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦਰਾਜ਼ਕੇ ਨੇ ਦੱਸਿਆ ਕਿ ਪੁਸਤਕ ਬਾਰੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਧਰਵਿੰਦਰ ਸਿੰਘ ਔਲਖ, ਸ੍ਰੀਮਤੀ ਰੀਵਾ ਦਰਿਆ, ਭੁਪਿੰਦਰ ਸਿੰਘ ਸੰਧੂ, ਪ੍ਰਿੰ. ਕੁਲਵੰਤ ਸਿੰਘ ਅਣਖੀ ਵਿਚਾਰ ਚਰਚਾ ਕਰਨਗੇ।

Check Also

ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਰਾਜਾ ਨੇ ਫੜਿਆ ਭਾਜਪਾ ਦਾ ਪੱਲਾ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ. 40 ਵਿਖੇ ਭਾਜਪਾ ਹਲਕਾ ਪੂਰਬੀ …