Saturday, June 3, 2023

ਨੰਬਰਦਾਰਾਂ ਦੀਆਂ ਮੰਗਾਂ ਮੰਨਣ ਲਈ ਪੰਜਾਬ ਸਰਕਾਰ ਨੂੰ ਅਪੀਲ – ਭਰਥਲਾ, ਹਰਬੰਸਪੁਰਾ

ਸਮਰਾਲਾ, 1 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਨੰਬਰਦਾਰ ਰਘਵੀਰ ਸਿੰਘ ਗਗੜਾ, ਨੰਬਰਦਾਰ ਕੁਲਦੀਪ ਸਿੰਘ ਮਿਲਕੋਵਾਲ, ਨੰਬਰਦਾਰ ਮਨਜੀਤ ਸਿੰਘ ਰਾਜੇਵਾਲ ਦੀ ਹੋਈ ਅਚਾਨਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿੱਛੜੀਆਂ ਆਤਮਾਵਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।ਸੋਹਣ ਸਿੰਘ ਭਰਥਲਾ ਨੇ ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਣਕ, ਸਰੋਂ, ਆਲੂ ਅਤੇ ਸਬਜ਼ੀਆਂ ਦੇ ਹੋਏ ਭਾਰੀ ਨੁਕਸਾਨ ਨੇ ਕਿਸਾਨਾਂ ਨੂੰ ਹੋਰ ਆਰਥਿਕ ਮੰਦਹਾਲੀ ਵੱਲ ਧੱਕ ਦਿੱਤਾ ਹੈ।ਉਨਾਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਵਿੱਤੀ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇ।ਸੁਰਮੁੱਖ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਪੰਜਾਬ ਸਰਕਾਰ ‘ਤੇ ਵਰਦਿਆਂ ਕਿਹਾ ਕਿ ਪੰਜਾਬ ਅੰਦਰ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੇ ਮਨਾਂ ਤੋਂ ਲਹਿ ਚੁੱਕੀ ਹੈ।ਉਨਾਂ ਕਿਹਾ ਕਿ ਇੱਕ ਵਰ੍ਹਾ ਲੰਘ ਜਾਣ ਉਪਰੰਤ ਵੀ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।ਨੰਬਰਦਾਰਾਂ ਨੂੰ ਉਸੇ ਤਰ੍ਹਾਂ ਨਿਗੂਣੇ ਮਾਣਭੱਤੇ ‘ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ।ਉਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਕੇ ‘ਆਪ’ ਸਰਕਾਰ ਆਪਣਾ ਵਾਅਦਾ ਨਿਭਾਵੇ।
ਇਸ ਮੌਕੇ ਰੋਮੀ ਸਿੰਘ ਲੱਧੜਾਂ, ਪ੍ਰਕਾਸ਼ ਸਿੰਘ ਢੰਡੇ, ਰਣਜੀਤ ਸਿੰਘ ਢੱਲੂਆਂ, ਰਮਿੰਦਰ ਸਿੰਘ ਭਰਥਲਾ, ਕੁਲਵੰਤ ਸਿੰਘ ਨੀਲੋਂ, ਸਰੂਪ ਸਿੰਘ ਕਲਾਲ ਮਾਜ਼ਰਾ, ਹਰਚੰਦ ਸਿੰਘ ਗਹਿਲੇਵਾਲ, ਕੁਲਵੀਰ ਸਿੰਘ ਢਿੱਲੋਂ ਸਮਰਾਲਾ ਆਦਿ ਤੋਂ ਇਲਾਵਾ ਸਮਰਾਲਾ ਤਹਿਸੀਲ ਦੇ ਅਨੇਕਾਂ ਨੰਬਰਦਾਰ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ‘ਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਪ੍ਰਧਾਨ …