ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ ਆਰ.ਯੂ (ਆਈ.ਐਫ.ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਵਿਸਥਾਰ ਲੁਧਿਆਣਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁਲਾਲ (ਲੁਧਿਆਣਾ) ਵਿਖੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ‘ਧਰਤੀ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ’ ਵਿਸ਼ੇ ਸਬੰਧੀ ਸਕੂਲੀ ਵਿਦਿਆਰਥੀਆਂ ਲਈ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਵਿਸਥਾਰ ਰੇਂਜ ਦੇ ਫੀਲਡ ਸਟਾਫ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਮਨਾਉਣ ਦੀ ਸ਼ੁਰੂਆਤ, ਉਦੇਸ਼ ਅਤੇ ਧਰਤੀ ਦੀ ਅਹਿਮੀਅਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਫੀਲਡ ਸਟਾਫ ਵਲੋਂ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਸੰਭਾਲਣ ਲਈ ਪ੍ਰ੍ਰਰਿਤ ਕੀਤਾ।ਪ੍ਰੋਗਰਾਮ ਦੌਰਾਨ ਸਕੂਲ ਮੁੱਖ ਅਧਿਆਪਕਾ ਪਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ‘ਧਰਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ’ ਵਿਸ਼ੇ ਸਬੰਧੀ ਡਰਾਇੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਵਣ ਰੇਂਜ ਵਿਸਥਾਰ ਵਲੋਂ ਸਟੇਸ਼ਨਰੀ, ਕਲਰ ਕਿੱਟਾਂ, ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੇ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪ੍ਰਦੂਸ਼ਣ ਨਾ ਕਰਨ ਸਬੰਧੀ ਅਹਿਦ ਲਿਆ।
ਇਸ ਮੌਕੇ ਵਣ ਰੇਂਜ ਇੰਚਾਰਜ਼ ਪਰਨੀਤ ਕੌਰ, ਵਣ ਬੀਟ ਇੰਚਾਰਜ ਕੁਲਦੀਪ ਸਿੰਘ, ਸਕੂਲ ਅਧਿਆਪਕ ਸੰਜੀਵ ਕੁਮਾਰ (ਸਟੇਟ ਐਵਾਰਡੀ), ਲਖਬੀਰ ਕੌਰ ਅਤੇ ਪਰਮਿੰਦਰ ਕੌਰ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …