Friday, March 29, 2024

ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਬੰਦ ਰਹੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ

ਸ੍ਰ: ਬਾਦਲ ਗਵਰਨਿੰਗ ਕੌਂਸਲ ਦੇ 1996 ਤੋਂ 2001 ਤੱਕ ਰਹੇ ‘ਚਾਂਸਲਰ’ – ਸ: ਛੀਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਸਮੂਹ 19 ਵਿੱਦਿਅਕ ਅਦਾਰੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬੰਦ ਰਹੇ।ਉਨ੍ਹਾਂ ਦੇ ਅਕਾਲ ਚਲਾਣਾ ਕਾਰਨ ਸੋਗ ਵਜੋਂ ਉਕਤ ਵਿੱਦਿਅਕ ਅਦਾਰਿਆਂ ਦੁਆਰਾ ਉਲੀਕੇ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ।ਸ: ਬਾਦਲ ਆਪਣੀ ਦੂਰਅੰਦੇਸ਼ੀ ਸੋਚ ਜਿੱਥੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਗਏ, ਉਥੇ ਉਹ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਵੀ ਸਨਜਿਸ ਲਈ ਉਨ੍ਹਾਂ ਨੂੰ ਸਿਆਸਤ ’ਚ ਬਾਬਾ ਬੋਹੜ ਵਜੋਂ ਵੀ ਜਾਣਿਆ ਜਾਂਦਾ ਸੀ।
ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਅਨਮੋਲ ਹਨ, ਜਿਨ੍ਹਾਂ ਨੇ 30 ਮਾਰਚ 1996 ਤੋਂ 28 ਸਤੰਬਰ 2001 ਤੱਕ ਗਵਰਨਿੰਗ ਕੌਂਸਲ ਦੇ ‘ਚਾਂਸਲਰ’ ਵਜੋਂ ਆਪਣਾ ਅਹਿਮ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਸ: ਬਾਦਲ ਦੇ ਅਕਾਲ ਚਲਾਣਾ ਕਰਨ ਜਾਣ ਨਾਲ ਸਿਆਸਤ ਦੇ ਇਕ ਸੁਨਿਹਰੇ ਯੁੱਗ ਦਾ ਅੰਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ: ਬਾਦਲ ਜੋ ਕਿ 5 ਵਾਰ ਸੂਬੇ ਦੇ ਮੁੱਖ ਮੰਤਰੀ ਅਤੇ 10 ਵਾਰ ਵਿਧਾਇਕ ਵਜੋਂ ਆਪਣੀਆਂ ਸਿਆਸੀ ਗਤੀਵਿਧੀਆਂ ’ਚ ਸਭ ਤੋਂ ਮੋਹਰੀ ਕਤਾਰ ’ਚ ਰਹੇ ਹਨ ਆਪਣੇ ਮਿਲਵਰਤਣ ਅਤੇ ਸੁਲਝੇ ਹੋਏ ਇਨਸਾਨ ਵਜੋਂ ਹਮੇਸ਼ਾਂ ਉਭਰਦੇ ਰਹੇ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ’ਤੇ ਰਿਹਾ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਛੀਨਾ ਨੇ ਪ੍ਰਮਾਤਮਾ ਅੱਗੇ ਵਿਛੜੀ ਹੋਈ ਆਤਮਾ ਨੂੰ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਬਾਦਲ ਪਰਿਵਾਰ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਹੋਰਨਾਂ ਅਹੁੱਦੇਦਾਰਾਂ, ਕੌਂਸਲ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਪਿ੍ਰੰਸੀਪਲਜ਼ ਅਤੇ ਸਟਾਫ਼ ਨੇ ਵੀ ਦੁਖ ਦਾ ਪ੍ਰਗਟਾਵਾ ਕੀਤਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …