Friday, March 29, 2024

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੋਜ ਅਤੇ ਉੱਚ ਵਿੱਦਿਆ ਲਈ ਉਤਸ਼ਾਹਿਤ ਕਰਨਾ ਸੀ।
ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਬਾਰੇ ਦੱਸਿਆ।ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਦੇ ਦੌਰੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਚੋਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਯੂਨੀਵਰਸਿਟੀ ਦਾ ਦੌਰਾ ਕਰਨ ਵਾਲੇ ਵਿਦਿਆਰਥੀਆਂ ਨੇ ਆਪਣਾ ਅਨੁਭਵ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਬਹੁਤ ਚੰਗਾ ਮਹਿਸੂਸ ਹੋਇਆ ਹੈ ਅਤੇ ਉਨ੍ਹਾਂ ਅੰਦਰ ਯੂਨੀਵਰਸਿਟੀ `ਚ ਪੜ੍ਹਨ ਦਾ ਮਲਾਲ ਪੈਦਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਉਹ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਯੂਨੀਵਰਸਿਟੀ ਵਿੱਚ ਦਾਖਲ ਕੇ ਉਚ ਸਿਖਿਆ ਪ੍ਰਾਪਤ ਕਰਨਗੇ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਮਾਤਾ ਕੌਲਾਂ ਬੋਟੈਨੀਕਲ ਗਾਰਡਨ ਵਿੱਚ ਵਰਮੀਕੰਪੋਸਿਟ ਯੂਨਿਟ ਅਤੇ ਬੈਂਬੂ ਗਾਰਡਨ ਦਾ ਦੌਰਾ ਕੀਤਾ।ਉਨ੍ਹਾਂ ਸਪੋਰਟਸ ਕੰਪਲੈਕਸ, ਭਾਈ ਗੁਰਦਾਸ ਲਾਇਬ੍ਰੇਰੀ, ਇਨੋਵੇਸ਼ਨ ਸੈਂਟਰ ਅਤੇ ਅਕੱਗ ਅਲੱਗ ਪ੍ਰਯੋਗਸ਼ਾਲਾਵਾਂ ਦਾ ਵੀ ਦੌਰਾ ਕੀਤਾ।ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਨੇ ਉਨ੍ਹਾਂ ਦੀ ਅਗਵਾਈ ਕਰਦਿਆਂ ਵੱਖ-ਵੱਖ ਵਿਭਾਗਾਂ ਨਾਲ ਜਾਣੂ ਕਰਵਾਇਆ।
ਇਸ ਮੌਕੇ ਸੀਨੀਅਰ ਸੈਕੰਡਰੀ ਗਰਲਜ਼ ਸਕੂਲ, ਮਾਲ ਰੋਡ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਪਾਲ ਕਲਾਂ ਦੇ 100 ਤੋਂ ਵੱਧ ਵਿਦਿਆਰਥੀ ਸ਼ਾਮਿਲ ਸਨ।ਇਸ ਦੌਰੇ ‘ਚ ਜ਼ਿਲਾ ਸਿਖਿਆ ਅਫਸਰ ਸੁਸ਼ੀਲ ਕੁਮਾਰ ਤੁਲੀ, ਡਿਪਟੀ ਡੀ.ਈ.ਓ. ਬਲਰਾਜ ਸਿੰਘ ਢਿੱਲੋਂ, ਜ਼ਿਲਾ ਖੇਡ ਅਫਸਰ ਆਸ਼ੂ ਵਿਸ਼ਾਲ, ਹਰਸਾ ਛੀਨਾ ਤੋਂ ਲੈਕਚਰਾਰ ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ ਵੀ ਨਾਲ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …