Friday, March 29, 2024

ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਬੈਡਮਿੰਟਨ ਤੇ ਹੋਰ ਖੇਡਾਂ ਲਈ ਚੋਣ ਟਰਾਇਲ 24 ਤੇ 25 ਮਈ ਨੂੰ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਖੇਡ ਵਿਭਾਗ ਪੰਜਾਬ ਵਲੋੋਂ ਸਾਲ 2023-24 ਦੇ ਸੈਸ਼ਨ ਲਈ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿਖੇ 24 ਤੋਂ 25 ਮਈ 2023 ਤੱਕ ਅੰਡਰ 14, ਅੰਡਰ 17 ਅਤੇ ਅੰਡਰ 19 ਗਰੁੱਪ ਵਿੱਚ ਇਹ ਟਰਾਇਲ ਕਰਵਾਏ ਜਾ ਰਹੇ ਹਨ।
ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਬੈਡਮਿੰਟਨ, ਫੁੱਟਬਾਲ, ਹੈਂਡਬਾਲ, ਜਿਮਨਾਸਟਿਕ, ਕਿੱਕ ਬਾਕਸਿੰਗ, ਖੋਹ ਖੋਹ, ਰੋਲਰ ਸਕੇਟਿੰਗ, ਵਾਲੀਬਾਲ ਅਤੇ ਵੇਟ ਲਿਫਟਿੰਗ ਲਈ ਚੋਣ ਟਰਾਇਲ ਵਾਰ ਹੀਰੋਜ਼ ਟੇਡੀਅਮ ਵਿਖੇ ਹੋਣਗੇ।ਖੇਲੋ ਇੰਡੀਆ ਗੇਮਜ਼ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ, ਸਟੇਟ ਮੈਡਲਿਸਟ ਅਤੇ ਜਿਲ੍ਹਾ ਮੈਡਲਿਸਟ ਨੂੰ ਦਾਖਲਾ ਲੈਣ ਲਈ ਇਨ੍ਹਾਂ ਚੋਣ ਟਰਾਇਲਾਂ ਤੋਂ ਛੋਟ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ ਅਤੇ ਖਿਡਾਰਨ ਦਾ ਜਨਮ ਅੰਡਰ 14 ਲਈ 1 ਜਨਵਰੀ 2010, ਅੰਡਰ 17 ਲਈ 1 ਜਨਵਰੀ 2007, ਅੰਡਰ 19 ਲਈ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ ਅਤੇ ਖਿਡਾਰੀ ਸਰੀਰਕ ਅਤੇ ਮੈਡੀਕਲੀ ਫਿੱਟ ਹੋਵੇ।ਇਨ੍ਹਾਂ ਚੋਣ ਟਰਾਇਲਾਂ ਲਈ ਖਿਡਾਰੀ ਜਿਲ੍ਹਾ ਸੰਗਰੂਰ ਨਾਲ ਸਬੰਧਤ ਹੋਵੇ ਅਤੇ ਉਸ ਵਲੋਂ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿਚੋ ਕੋਈ ਇੱਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਨੇਂ ਰਾਜ ਪੱਧਰੀ ਖੇਡ ਮੁਕਾਬਲੇ ਵਿੱਚ ਹਿੱਸਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟਰਾਇਲ ਦੇ ਅਧਾਰ `ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਸਬੰਧਤ ਟਰਾਇਲ ਸਥਾਨ ਉਤੇ ਠੀਕ ਸਵੇਰੇ 8 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ।ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਜਾਂ ਇਸ ਤੋਂ ਪਹਿਲਾਂ ਦਫਤਰ ਜਿਲ੍ਹਾ ਖੇਡ ਅਫਸਰ ਸੰਗਰੂਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਅਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣਗੇ।ਚੋਣ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ ਤੇ ਡੀ.ਏ ਨਹੀਂ ਦਿੱਤਾ ਜਾਵੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …