Thursday, March 28, 2024

ਦੀਵਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਉਪਰੰਤ ਸੈਂਟਰਲ ਖਾਲਸਾ ਯਤੀਮਖਾਨਾ, ਅਤੇ ਵੱਖ ਵੱਖ ਸੀ.ਕੇ.ਡੀ ਸਕੂਲਾਂ ਦੇ ਸ਼ਬਦੀ ਜਥਿਆਂ ਨੇ ਕੀਰਤਨ ਦੀ ਛਹਿਬਰ ਲਾਈ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਵਲੋਂ ਭੇਜੇ ਗਏ ਸੰਦੇਸ਼ ਨੁੰ ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵਲੋਂ ਪੜਿਆ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਪ੍ਰੋ: ਸੂਬਾ ਸਿੰਘ ਨੇ ਗੁ੍ਰੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਨਮੁੱਖ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਦੇ ਸੱਚੇ ਸੁੱਚੇ ਜੀਵਨ ਅਤੇ ਆਦਰਸ਼ਾਂ ਬਾਰੇ ਚਾਨਣਾ ਪਾਇਆ।ਸਕੂਲ ਪ੍ਰਿੰ: ਮਨਦੀਪ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਮੰਚ ਸੰਚਾਲਨ ਧਾਰਮਿਕ ਅਧਿਆਪਕਾ ਮੈਡਮ ਸੁਖਜੀਤ ਕੌਰ ਵਲੋਂ ਕੀਤਾ ਗਿਆ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸਾਰਾ ਦਿਨ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ।
ਇਸ ਮੌਕੇ ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਪ੍ਰੋ: ਸੂਬਾ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਡਾ: ਆਤਮਜੀਤ ਸਿੰਘ ਬਸਰਾ, ਪ੍ਰਿਸੀਪਲ ਮਨਦੀਪ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …