Thursday, April 18, 2024

ਵਿਧਾਇਕਾ ਭਰਾਜ ਨੇ ਸੰਗਰੂਰ ‘ਚ ਹਾਕੀ ਮੈਦਾਨ ਨੂੰ ਐਸਟ੍ਰੋਟਰਫ਼ ਬਣਾਉਣ ਦੀ ਰੱਖੀ ਨੀਂਹ

ਸੰਗਰੂਰ, 26 ਮਈ ( ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਮੈਦਾਨ ਨੂੰ ਆਧੁਨਿਕ ਐਸਟ੍ਰੋਟਰਫ਼ ਬਣਾਉਣ ਦੀ ਨੀਂਹ ਰੱਖੀ।ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਰੂਰ ਦੇ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ 72.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਵਿਸ਼ਵ ਪੱਧਰੀ ਐਸਟ੍ਰੋਟਰਫ਼ ਦੀ ਨੀਂਹ ਰੱਖ ਦਿੱਤੀ ਹੈ ਅਤੇ ਇਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਤਿਆਰ ਕਰਵਾਉਣ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਤੋਂ ਇਲਾਵਾ ਵੱਖ-ਵੱਖ ਖੇਡਾਂ ਦੇ ਕੋਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …