Tuesday, June 3, 2025
Breaking News

ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਡਾ: ਨਿੱਝਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਬੀ.ਆਰ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਗੋਲਬਾਗ ਵਿਖੇ 4000 ਵਰਗ ਗਜ਼ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦੇ ਉਦਘਾਟਨ ਸਮੇਂ ਡਾ: ਨਿੱਝਰ ਨੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ।ਡਾ: ਨਿੱਝਰ ਨੇ ਦੱਸਿਆ ਕਿ ਇਸ ਸਮਾਰਕ ’ਤੇ 2 ਕਰੋੜ 44 ਲੱਖ ਖਰਚ ਹੋਏ ਹਨ ਅਤੇ ਇਸ ਯਾਦਗਾਰੀ ਸਮਾਰਕ ਵਿਖੇ ਇਕ ਵੱਡਾ ਹਾਲ ਪਾਰਕ ਆਦਿ ਦਾ ਨਿਰਮਾਣ ਵੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਲੜਾਈ ਵਿੱਚ ਅੰਮਿ੍ਰਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰਾਂ ਤੋਂ ਇਲਾਵਾ ਜਿੰਨੀਆਂ ਵੀ ਲਹਿਰਾਂ ਚੱਲੀਆਂ ਉਸ ਵਿੱਚ ਅੰਮ੍ਰਿਤਸਰ ਜਿਲੇ੍ ਨਾਲ ਸਬੰਧਤ ਦੇਸ਼ ਭਗਤਾਂ ਦਾ ਆਜ਼ਾਦੀ ਦੀ ਚਿਣਗ ਲਈ ਅਹਿਮ ਰੋਲ ਰਿਹਾ ਹੈ। ਡਾ: ਨਿੱਝਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਜਾਣੂ ਕਰਵਾਈਏ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ ਨੇ ਸ਼ਹੀਦ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ 1883 ਵਿੱਚ ਜਨਮੇ ਇਸ ਬਹਾਦਰ ਯੋਧੇ ਨੇ ਛੋਟੀ ਉਮਰੇ ਹੀ 1907 ਵਿੱਚ ਫਾਂਸੀ ਦੇ ਫੰਦੇ ਨੂੰ ਚੰੁਮਿਆ।ਭਾਰਤੀ ਵਿਦਿਆਰਥੀ ਵਿਰੋਧੀ ਕਾਰਵਾਈ ਕਰਨ ਜਦੋਂ ਢੀਂਗਰਾ ਵੱਲੋਂ ਸਰ ਕਰਜਨ ਵਾਇਲੀ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਤਾਂ ਇਸ ਘਟਨਾ ਨੂੰ ਉਸ ਮੌਕੇ ਦੇ ਮੀਡੀਆ ਨੇ ਵਿਸ਼ਵ ਭਰ ਵਿੱਚ ਛਾਪਿਆ ਜਿਸ ਸਦਕਾ ਅਮਰੀਕਾ, ਕਨੈਡਾ ਅਤੇ ਭਾਰਤ ਵਿੱਚ ਚੱਲ ਰਹੀ ਲਹਿਰ ਨੂੰ ਹੋਰ ਬੱਲ ਮਿਲਿਆ। ਸ਼ਹੀਦ ਮਦਨ ਲਾਲ ਸਮਿਤੀ ਵੱਲੋਂ ਡਾ: ਨਿੱਝਰ ਅਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦਾ ਜੀਵਨ ਸਦਾ ਹੀ ਕੌਮਾ ਲਈ ਪ੍ਰੇਰਨਾ ਸਰੋਤ ਬਣਿਆ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਇੰਗਲੈਂਡ ਦੀ ਜਿਸ ਜੇਲ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਫਾਂਸੀ ਦਿੱਤੀ ਗਈ ਸੀ, ਉਸੇ ਹੀ ਜੇਲ ਵਿੱਚ ਸ਼ਹੀਦ ਉਧਮ ਸਿੰਘ ਨੂੰ ਵੀ ਫਾਂਸੀ ਹੋਈ ਸੀ।ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਦੋਹਾਂ ਸ਼ਹੀਦਾਂ ਦਾ ਬੁੱਤ ਇਸ ਯਾਦਗਾਰੀ ਸਮਾਰਕ ਵਿੱਚ ਲਗਾਇਆ ਜਾਵੇ।
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸ਼ਹੀਦਾਂ ਦੀ ਜੀਵਨੀ ਤੋਂ ਜਾਣੂ ਕਰਵਾਉਣ ਲਈ ਅਧਿਆਪਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।ਸਮਾਗਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ ਅਤੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਸਾਬਕਾ ਚੇਅਰਮੈਨ ਦਮਨਜੀਤ ਸਿੰਘ, ਸ਼ਹੀਦ ਮਦਨ ਲਾਲ ਸਮਾਰਕ ਸਮਿਤੀ ਦੇ ਪ੍ਰਧਾਨ ਡਾ: ਰਾਕੇਸ਼ ਸ਼ਰਮਾ, ਐਸ.ਈ ਸੰਦੀਪ ਸਿੰਘ, ਓ.ਐਸ.ਡੀ ਮਨਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Check Also

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ …