Friday, April 19, 2024

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਰਾਲਾ ਨੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਕਾਪੀਆਂ

ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਰਾਲਾ ਵਲੋਂ ਸਕੂਲ ਵਿਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ (ਬਾਜ਼ੀਗਰ ਬਸਤੀ) ਵਿਖੇ 105 ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਲਾਂ, ਰਬੜਾਂ ਅਤੇ ਬਿਸਕੱਟ ਆਦਿ ਵੰਡੇ ਗਏ।ਇਸ ਦਾ ਮਕਸਦ ਬੱਚਿਆਂ ਨੂੰ ਵਿੱਦਿਆ ਪ੍ਰਤੀ ਉਤਸ਼ਾਹਿਤ ਕਰਨਾ ਹੈ।ਸੁਸਾਇਟੀ ਦੀਆਂ ਬੀਬੀਆਂ, ਸੰਤੋਸ਼ ਕੁਮਾਰੀ, ਬਲਜੀਤ ਕੌਰ, ਜਤਿੰਦਰ ਕੌਰ ਕਲੇਰ, ਸ਼ਰਨਜੀਤ ਕੌਰ, ਮਨਜੀਤ ਕੌਰ ਅਤੇ ਕੰਵਲਜੀਤ ਕੌਰ ਵਲੋਂ ਇਹ ਵੀ ਅਹਿਦ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਨੂੰ ਕਿਤਾਬਾਂ, ਸਕੂਲੀ ਵਰਦੀਆਂ ਅਤੇ ਬੂਟ ਆਦਿ ਵੰਡਣ ਦੇ ਨਾਲ ਨਾਲ, ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਖਾਸਕਰ ਅੰਗਰੇਜ਼ੀ ਅਤੇ ਹਿਸਾਬ ਵਰਗੇ ਔਖੇ ਵਿਸ਼ਿਆਂ ਲਈ ਸਕੂਲ ਟਾਈਮ ਤੋਂ ਬਾਅਦ ਮੁਫ਼ਤ ਕਲਾਸਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਨਾਂ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇਗਾ।ਸਕੂਲ ਹੈਡ ਟੀਚਰ ਸੱਤਿਆ ਕੌਰ ਨੇ ਸੁਸਾਇਟੀ ਦਾ ਧੰਨਵਾਦ ਕੀਤਾ।ਇਸ ਮੌਕੇ ਪਰਮਜੀਤ ਕੌਰ, ਨਰਿੰਦਰਪਾਲ ਸਿੰਘ, ਦਮਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਵੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …