Saturday, April 20, 2024

ਖਾਲਸਾ ਕਾਲਜ ਵਿਖੇ ਅਧਿਆਪਕਾਂ, ਮੈਨੇਜਮੈਂਟ ਵਲੋਂ ਪੋਰਟਲ ਦੇ ਵਿਰੋਧ ’ਚ ਵਿਸ਼ਾਲ ਧਰਨਾ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟ, ਤਿੰਨ ਸੂਬਾ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਹੇਠ ਖਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਖ਼ਾਲਸਾ ਮੈਨੇਜ਼ਮੈਂਟ ਅਤੇ ਅਧਿਆਪਕਾਂ ਵਲੋਂ ਕੇਂਦਰੀਕਿ੍ਰਤ ਦਾਖਲਾ ਪੋਰਟਲ ’ਤੇ ਸੂਬਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਏਡਿਡ ਕਾਲਜ ਮੈਨੇਜਮੈਂਟ ਫੈਡਰੇਸ਼ਨ ਦੇ ਪ੍ਰਧਾਨ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕੌਂਸਲ ਮੈਂਬਰ, ਸਮੂਹ ਖਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ, ਪੀ.ਸੀ.ਸੀ.ਟੀ.ਯੂ ਕੇਡਰ, ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵੀ ਧਰਨਾ ਦਿੰਦਿਆਂ ਜ਼ੋਰਦਾਰ ਰੋਸ ਪ੍ਰਗਟ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਪ੍ਰਸਤਾਵਿਤ ਪੋਰਟਲ ਦਾ ਉਦੇਸ਼ ਸੂਬੇ ’ਚ ਉੱਚ ਸਿੱਖਿਆ ਦੀਆਂ ਸੰਸਥਾਵਾਂ ਨੂੰ ਤਬਾਹ ਕਰਨਾ ਹੈ।
ਉਨ੍ਹਾਂ ਪੰਜਾਬ ਸਰਕਾਰ ਵਲੋਂ ਅਫ਼ਸਰਸ਼ਾਹੀ ਦਬਾਅ ਹੇਠ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਅਪਨਾਉਣ ਲਈ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।ਉਨ੍ਹਾਂ ਨੇ ਰਾਜ ਦੀ ‘ਆਪ’ ਸਰਕਾਰ ’ਤੇ ਮਨਮਾਨੇ, ਪੱਖਪਾਤੀ ਅਤੇ ਜ਼ਬਰਦਸਤੀ ਕਦਮ ਚੁੱਕਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਨਾਲ ਕਾਲਜਾਂ ਨੂੰ ਪ੍ਰਬੰਧਕੀ ਅਤੇ ਵਿੱਤੀ ਤੌਰ ’ਤੇ ਨੁਕਸਾਨ ਹੋਵੇਗਾ ਕਿਉਂਕਿ ਰਾਜ ਦੇ ਕਾਲਜ ਪਹਿਲਾਂ ਹੀ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਮੱਦੇਨਜ਼ਰ ਘੱਟ ਰਹੇ ਦਾਖਲੇ ਕਾਰਨ ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।
ਮਜੀਠੀਆ ਅਤੇ ਛੀਨਾ ਨੇ ਉਨ੍ਹਾਂ ਸਾਂਝੇ ਤੌਰ ’ਤੇ ਉਚੇਰੀ ਸਿੱਖਿਆ ਵਿਭਾਗ ਅਤੇ ਡੀ.ਪੀ.ਆਈ ਅਧਿਕਾਰੀਆਂ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਸਬੰਧਿਤ ਧਿਰਾਂ ਦੀ ਗੱਲ ਨਾ ਸੁਣਨ ਅਤੇ ‘ਤਾਨਾਸ਼ਾਹੀ ਦੀ ਨੀਤੀ’ ਅਪਣਾਉਣ ਦੇ ਦੋਸ਼ ਲਾਏ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਪਰਮਜੀਤ ਸਿੰਘ ਬੱਲ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸ਼ਿਵਦੇਵ ਸਿੰਘ, ਗੁਰਮਹਿੰਦਰ ਸਿੰਘ, ਸਮੂਹ ਖ਼ਾਲਸਾ ਕਾਲਜ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਅਧਿਆਪਕ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …