Tuesday, April 16, 2024

ਸਾਂਝਾ ਮੰਚ ਆਗੂਆਂ ਵਲੋਂ ਸਿੱਖਿਆ ਮੰਤਰੀ ਪੰਜਾਬ ‘ਤੇ ਵਾਅਦਾ ਖਿਲਾਫ਼ੀ ਦਾ ਦੋਸ਼

IMGNOTAVAILABLE
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਪੰਜਾਬ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜਮ ਤੇ ਕੁੱਕ ਵਰਕਰ ਯੂਨੀਅਨ ਪੰਜਾਬ ਬਣਾਏ ਸਾਂਝਾ ਮੰਚ ਦੇ ਆਗੂ ਪ੍ਰਵੀਨ ਸ਼ਰਮਾ ਜੋਗੀਪੁਰ, ਸਵਰਾਜ ਸਿੰਘ, ਤੇਜਿੰਦਰਪਾਲ ਸਿੰਘ, ਗੀਤਾਂਜਲੀ, ਹਰਜਿੰਦਰ ਕੌਰ ਲੋਪੇ, ਮਨਦੀਪ ਕੌਰ ਮਾਣਕਮਾਜਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 29 ਦਸੰਬਰ ਨੂੰ ਮਿਡ ਡੇ ਮੀਲ ਅਧੀਨ ਕੰਮ ਕਰਦੀਆਂ ਕੁੱਕ ਬੀਬੀਆਂ ਅਤੇ ਦਫ਼ਤਰੀ ਅਮਲੇ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨਾਲ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੈਨਲ ਮੀਟਿੰਗ ਕੀਤੀ ਗਈ  ਸੀ, ਜਿਸ ਵਿੱਚ ਡਾ. ਚੀਮਾ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਦਫ਼ਤਰੀ ਅਮਲੇ ਵੱਲੋਂ ਸ਼ੁਰੂ ਕੀਤੇ ਬਾਇਕਾਟ ਨੂੰ ਵਾਪਸ ਲਿਆ ਜਾਵੇ, ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਕੁੱਝ ਹੀ ਸਮੇਂ ਵਿੱਚ ਹੱਲ ਕੀਤੀਆਂ ਜਾਣਗੀਆਂ ਤੇ ਕਿਸੇ ਵੀ ਮੁਲਾਜਮ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।ਸਿੱਖਿਆ ਮੰਤਰੀ ਵੱਲੋਂ ਕੀਤੇ ਵਾਅਦੇ ‘ਤੇ ਦਫ਼ਤਰੀ ਮੁਲਾਜਮਾਂ ਨੇ ਆਪਣਾ ਬਾਈਕਾਟ ਦਾ ਸੱਦਾ ਅਤੇ ਸ਼ੁਰੂ ਕੀਤਾ ਸੰਘਰਸ਼ ਵਾਪਸ ਲਿਆ ਸੀ। ਪ੍ਰੰਤੂ ਮੀਟਿੰਗ ਤੋਂ ਅਗਲੇ ਦਿਨ ਹੀ ਸਿੱਖਿਆ ਮੰਤਰੀ ਪੰਜਾਬ ਵੱਲੋਂ ਆਪਣੇ ਕੀਤੇ ਵਾਅਦੇ ਤੋਂ ਭੱਜਦਿਆਂ ਮਿਡ ਡੇਅ ਮੀਲ ਵਿੱਚ ਆਉਟ ਸੋਰਸਿੰਗ ਰਾਹੀਂ ਭਰਤੀ ਕੀਤੇ 22 ਡਾਟਾ ਐਂਟਰੀ ਅਪਰੇਟਰਾਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਕਰਨ  ਅਤੇ ਦਫ਼ਤਰੀ ਮੁਲਾਜਮਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ।ਜਿਸ ਦੀ ਸਾਂਝੇ ਮੰਚ ਵੱਲੋਂ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਡਾ. ਚੀਮਾ ਵੱਲੋਂ ਕੀਤੀ ਇਸ ਵਾਅਦਾ ਖਿਲਾਫੀ ਦਾ ਸਾਂਝੇ ਮੰਚ ਵੱਲੋਂ ਪਹਿਲਾਂ ਹੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 4 ਜਨਵਰੀ ਨੂੰ ਦੋਸਤੀ ਭਵਨ ਪਟਿਆਲਾ ਵਿਖੇ ਪਹਿਲਾਂ ਹੀ ਪੰਜਾਬ ਭਰ ਦੇ ਸਰਗਰਮ ਆਗੂਆਂ ਦੀ ਇਕੱਤਰਤਾ ਰੱਖੀ ਹੋਈ ਹੈ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …

Leave a Reply