Friday, March 29, 2024

ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਵਿਖੇੇ ਮਿਡ-ਡੇ-ਮੀਲ ਆਯੋਜਿਤ

PPN0501201510
ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਐਜੂਕੇਸ਼ਨ ਵਿਖੇ ਈ ਟੀ ਟੀ ਦੇ ਵਿਦਿਆਰਥੀਆਂ ਵੱਲੋਂ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਿਡ-ਡੇ-ਮੀਲ ਦਾ ਆਯੋਜਿਨ ਕੀਤਾ ਗਿਆ। ਈ ਟੀ ਟੀ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਗਤੀਵਿਧੀ ਈ ਟੀ ਟੀ ਕੋਰਸ ਦੇ ਸਿਲੇਬਸ ਦਾ ਇਕ ਅਹਿਮ ਹਿੱਸਾ ਹੁੰਦੀ ਹੈ।ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਸਤੀਸ਼ ਗੋਸਵਾਮੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਲੈਕਚਰਾਰ ਕੰਵਲਜੀਤ ਸਿੰਘ ਦੀ ਸਹਿਯੋਗ ਅਗਵਾਈ ਵਿਚ ਵਿਦਿਆਰਥੀਆਂ ਨੇ ਗਰੁੱਪ ਬਣਾ ਕੇ ਸਾਰੇ ਕਾਰਜਾਂ ਨੂੰ ਬਾਖੂਬੀ ਨਿਭਾਇਆ।ਵਿਦਿਆਰਥੀਆਂ ਵੱਲੋਂ ਆਪਣੇ ਹੱਥੀਂ ਖਾਣਾ ਤਿਆਰ ਕਰਕੇ ਮੁੱਖ ਮਹਿਮਾਨ ਸਮੇਤ, ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਪਰੋਸਿਆ ਗਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਸਤੀਸ਼ ਗੋਸਵਾਮੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਅਰੁਣ ਕੁਮਾਰ ਕਾਂਸਲ ਨੇ ਵਿਦਿਆਰਥੀਆਂ ਦੀ ਇਸ ਕਾਰਗੁਜ਼ਾਰੀ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ।ਈ ਟੀ ਟੀ ਇੰਚਾਰਜ ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ ਨੇ ਵਿਦਿਆਰਥੀਆਂ ਨੂੰ ਅਜਿਹੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇੇਰਿਤ ਕੀਤਾ। ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਰੱਖੇ ਗਏ ਇਸ ਪ੍ਰੋਗਰਾਮ ਸਦਕਾ ਸਾਰੇ ਕਾਲਜ ਦਾ ਮਾਹੌਲ ਬੜਾ ਹੀ ਨਿੱਘਾ ਅਤੇ ਖੁਸ਼ਗਵਾਰ ਰਿਹਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply