Friday, April 19, 2024

ਸਿਆਸੀ ਤੌਰ ਤੇ ਨਾਂ ਤੇ ਪਹਿਚਾਣ ਵਰਤ ਕੇ ਕੀਤਾ ਜਾ ਰਿਹਾ ਪੰਜਾਬ ਦੇ ਬੇਰੁਜਗਾਰਾਂ ਨੂੰ ਗੁੰਮਰਾਹ – ਨਾਮਧਾਰੀ

ਬੇਰੁਜ਼ਗਾਰ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਰਾਜਨੀਤਿਕ ਰੰਗਤ ਦੇਣਾ ਗਲਤ

PPN230304ਫਾਜਿਲਕਾ,  23 ਮਾਰਚ (ਵਿਨੀਤ ਅਰੋੜਾ)- ਬੇਰੁਜ਼ਗਾਰ ਤਾਲਮੇਲ ਸੰਘਰਸ਼ ਕਮੇਟੀ ਜੋ ਕਿ ਰੁਜ਼ਗਾਰ ਪ੍ਰਾਪਤੀ ਲਈ ਪਾਵਰਕਾਮ ਵਿਚ ਪਿਛਲੇ 10 ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ।ਕੁੱਝ ਲੋਕ ਇਸ ਸੰਘਰਸ਼ ਦੀ ਆੜ ਵਿਚ ਆਪਣਾ ਸਿਆਸੀ ਲਾਹਾ ਵੀ ਖੱਟ ਰਹੇ ਹਨ ਅਤੇ ਇਸ ਸੰਘਰਸ਼ ਨੂੰ ਮੋੜ ਕੇ ਰਾਜਨੀਤਿਕ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਰਾਂ ਦੀ ਹੀ ਪਿਛਲੇ ਦਿਨੀਂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਵਿਪਨ ਨਾਮਧਾਰੀ ਦੇ ਨਾਂਅ ਅਤੇ ਪਹਿਚਾਣ ਦੀ ਵਰਤੋਂ ਕੁੱਝ ਸ਼ਰਾਰਤੀ ਲੋਕਾਂ ਵਲੋਂ ਆਮ ਆਦਮੀ ਪਾਰਟੀ ਨਾਲ ਜੋੜ ਕੇ ਉਨਾਂ ਦੀ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਨਾਮਧਾਰੀ ਨੇ  ਦੱਸਿਆ ਕਿ ਉਹ ਬੇਰੁਜ਼ਗਾਰ ਲਾਈਨਮੈਨਾਂ ਦੇ ਸੰਘਰਸ਼ ਲਈ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਖਾਤਰ ਲੜਾਈ ਲੜ ਰਹੇ ਹਨ। ਜਿਸ ਕਾਰਨ ਉਨਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਨਾਤਾ ਨਹੀਂ ਹੈ।ਪਰ ਪਿਛਲੇ ਦਿਨੀਂ ਕੁੱਝ ਲੋਕਾਂ ਵਲੋਂ ਉਨਾਂ ਨੂੰ ਆਮ ਆਦਮੀ ਪਾਰਟੀ ਅਤੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਨਾਲ ਜੋੜਨ ਲਈ ਫੇਸਬੁੱਕ ਦਾ ਸਹਾਰਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਉਨਾਂ ਦੀ ਫੇਸਬੁੱਕ ਤੇ ਫੋਟੋ ਲਾ ਕੇ ਆਮ ਆਦਮੀ ਪਾਰਟੀ ਦੇ ਵਰਕਰ ਦੇ ਰੂਪ ਵਿਚ ਵਿਖਾਇਆ ਗਿਆ ਹੈ। ਉਨਾਂ ਦਾਅਵਾ ਕੀਤਾ ਕਿ ਉਨਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਿਆਸੀ ਨਾਤਾ ਨਹੀਂ ਹੈ। ਉਨਾਂ ਦਾਅਵਾ ਕੀਤਾ ਕਿ ਉਨਾਂ ਦਾ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾਈ ਅਹੁਦੇਦਾਰਾਂ ਨਾਲ ਕਿਸੇ ਵੀ ਤਰਾਂ ਦਾ ਕੋਈ ਸਬੰਧ ਨਹੀਂ ਹੈ। ਉਹ ਸਿਰਫ਼ ਆਪਣੇ ਹੱਕਾਂ ਦੀ ਖਾਤਰ ਲੜਾਈ ਲੜ ਰਹੇ ਹਨ। ਸ਼੍ਰੀ ਨਾਮਧਾਰੀ ਨੇ ਇਸ ਤਰਾਂ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੇ ਲੋਕਾਂ ਉਨਾਂ ਇਹ ਵੀ ਕਿਹਾ ਕਿ  ਬੀਤੇ ਦਿਨੀਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਫਾਜ਼ਿਲਕਾ ਦੌਰੇ ਮੌਕੇ ਉਨਾਂ ਨੂੰ ਬੇਰੁਜ਼ਗਾਰ ਤਾਲਮੇਲ ਸੰਘਰਸ਼ ਕਮੇਟੀ ਨੇ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ।
ਇਸ ਸਬੰਧੀ ਜਦੋਂ ਬੇਰੁਜਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਪਿਰਮਲ ਸਿੰਘ ਜਿੰਨਾਂ ਨੇ ਯੂਨੀਅਨ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਐਲਾਨ ਕੀਤਾ ਹੈ, ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।ਉਨਾਂ ਕਿਹਾ ਕਿ ਯੂਨੀਅਨ ਦਾ ਕੋਈ ਵੀ ਅਹੁਦੇਦਾਰ ਜਾਂ ਮੈਂਬਰ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਹੋ ਸਕਦਾ ਹੈ। ਉਨਾਂ ਵਲੋਂ ਕੋਈ ਵੀ ਦਬਾਅ ਨਹੀਂ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply