Friday, April 19, 2024

ਦਾਤਾ ਬੰਦੀ ਛੌੜ ਪਬਲਿਕ ਸਕੂਲ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਹਰ ਗੁਰਸਿੱਖ ਲਈ ਅੰਮ੍ਰਿਤ ਛਕਣਾ ਜ਼ਰੂਰੀ ਹੈ- ਭਾਈ ਗੁਰਇਕਬਾਲ ਸਿੰਘ

PPN160420
ਅੰਮ੍ਰਿਤਸਰ, 16  ਅਪ੍ਰੈਲ (ਪ੍ਰੀਤਮ ਸਿੰਘ)- ਦਾਤਾ ਬੰਦੀ ਛੌੜ ਪਬਲਿਕ ਸਕੂਲ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਨੇ ਭਾਈ  ਗੁਰਇਕਬਾਲ ਸਿੰਘ ਜੀ ਦੀਆਂ ਅਸੀਸਾਂ ਸਦਕਾ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ। ਇਸ ਸਬੰਧ ਵਿੱਚ ਭਾਈ ਅਮਨਦੀਪ ਸਿੰਘ ਜੀ ਨੇ ਦੱਸਿਆ ਕਿ ਸਕੂਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸੇ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਭਾਈ ਗੁਰਇਕਬਾਲ ਸਿੰਘ ਜੀ ਨੇ ਜੱਥੇ ਸਮੇਤ ਹਾਜਰੀ ਭਰੀ। ਉਹਨਾਂ ਨੇ ਖਾਲਸੇ ਦੀ ਪਰਿਭਾਸ਼ਾ ਅਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਵਡਿਆਈਆਂ ਸੰਗਤਾਂ ਨਾਲ ਸਾਝੀਆਂ ਕੀਤੀਆਂ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਨੇਕਾਂ ਨਕਲੀ ਗੁਰੂ ਬਣੀ ਬੈਠੇ ਨੇ ਅਤੇ ਟੀ.ਵੀ. ਚੈਨਲਾਂ ਰਾਹੀਂ ਲੋਕਾਂ ਨੂੰ ਭਰਮ-ਭੁਲੇਖੇ ਵਿੱਚ ਪਾ ਰਹੇ ਨੇ ਪਰ ਜਰੂਰੀ ਹੈ ਕਿ ਅੱਜ ਦੇ ਸਮੇਂ ਵਿੱਚ ਅੰਮ੍ਰਿਤ ਛੱਕ ਕੇ ਅਸਲੀ ਗੁਰੂ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਚਰਨੀ ਲੱਗੀਏ ਅਤੇ ਨਕਲੀ ਗੁਰੂਆਂ ਤੋਂ ਬੱਚ ਕੇ ਰਹੀਏ। ਸਮਾਗਮ ਵਿੱਚ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ ਅਤੇ ਤਕਰੀਬਨ 86 ਪ੍ਰਣੀਆਂ ਨੇ ਅੰਮ੍ਰਿਤ ਛਕਿਆ ਜਿੰਨ੍ਹਾਂ ਨੂੰ ਟਰੱਸਟ ਵੱਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ। ਸਮਾਗਮ ਵਿੱਚ ਲਾਗਲੇ ਪਿੰਡਾਂ, ਸ਼ਹਿਰਾਂ ਦੀਆਂ ਸੰਗਤਾਂ ਤੋਂ ਇਲਾਵਾ ਜਲੰਧਰ ਅਤੇ ਲੁਧਿਆਣੇ ਦੀਆਂ ਸੰਗਤਾਂ ਨੇ ਵੀ ਆ ਕੇ ਹਾਜਰੀ ਭਰੀ। ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਚੰਨ ਵੱਲੋਂ ਨਿਭਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਹਰਸ਼ਰਨ ਕੌਰ, ਸ. ਹਰਦੇਵ ਸਿੰਘ, ਭੋਲਾ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਆਈਆਂ ਸੰਗਤਾਂ ਲਈ ਚਾਹ ਪਕੌੜੇ ਅਤੇ ਜਲੇਬੀਆਂ ਦੇ ਲੰਗਰ ਲਗਾਏ ਗਏ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply