Friday, March 29, 2024

ਜ਼ਿਲ੍ਹਾ ਪ੍ਰਸ਼ਾਸਨ ਨੇ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

Photo5ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਅੱਜਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦਾਂ ਦੀ ਧਰਤੀਜ਼ਲ੍ਹਿਆਂ ਵਾਲਾ ਬਾਗ ਵਿਖੇ ਬਲੀਦਾਨ ਦਿਵਸ ਸਬੰਧੀ ਕਰਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾਚਾਵਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਐੱਸ.ਡੀ.ਐੱਮ. ਸ. ਮਨਮੋਹਨ ਸਿੰਘਕੰਗ, ਐੱਸ.ਡੀ.ਐੱਮ. ਸ੍ਰੀ ਵਿਮਲ ਸੇਤੀਆ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਤਹਿਸੀਲਦਾਰ ਜਸ਼ਨਜੀਤ ਸਿੰਘ, ਜਲ੍ਹਿਆਂਵਾਲਾ ਬਾਗ ਟਰੱਸਟ ਦੇ ਸਕੱਤਰ ਸ੍ਰੀ ਮੁਖਰਜੀ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਸ਼ਹਿਰ ਦੇ ਪਤਵੰਤੇ ਵਿਅਕਤੀ ਅਤੇ ਸਕੂਲੀ ਬੱਚੇਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਬਲੀਦਾਨ ਦਿਵਸ ਮੌਕੇ ਆਈਆਂ ਸਾਰੀਆਂ ਹਸਤੀਆਂ ਨੇ ਰਾਸ਼ਟਰਪਿਤਾ ਮਹਾਤਮਾਂ ਗਾਂਧੀ ਦੀ ਤਸਵੀਰ ਅਤੇ ਸ਼ਹੀਦਾਂ ਦੀ ਸਮਾਰਕ ਤੇ ਫੁੱਲ ਚੜ੍ਹਾ ਕੇ ਆਪਣੀਅਕੀਦਤ ਪੇਸ਼ ਕੀਤੀ। ਇਸੇ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇਮਹਾਤਮਾਂ ਗਾਂਧੀ ਨੂੰ ਸਲਾਮੀ ਭੇਂਟ ਕੀਤੀ। ਇਸ ਮੌਕੇ 2 ਮਿੰਟ ਦਾ ਮੋਨ ਧਾਰ ਕੇ ਮਹਾਤਮਾਂਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਹਾਤਮਾਂ ਗਾਂਧੀ ਜੀ ਨੂੰ ਸ਼ਰਧਾ ਦੇਫੁੱਲ ਭੇਂਟ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਕਿਹਾ ਕਿ ਮਹਾਤਮਾਂਗਾਂਧੀ ਉਹ ਮਹਾਨ ਆਗੂ ਹੋਏ ਸਨ ਜਿਨ੍ਹਾਂ ਨੇ ਅਹਿੰਸਾ ਦੇ ਮਾਰਗ ਤੇ ਚੱਲ ਕੇ ਦੇਸ਼ ਨੂੰਸਦੀਆਂ ਦੀ ਗੁਲਾਮੀ ਤੋਂ ਮੁਕਤੀ ਦਿਵਾਈ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਵੱਖ-ਵੱਖਲਹਿਰਾਂ ਚਲਾ ਕੇ ਦੇਸ਼ ਦੇ ਲੋਕਾਂ ਨੂੰ ਅੰਗਰੇਜ਼ਾਂ ਵਿਰੁੱਧ ਲਾਮਬੱਧ ਕੀਤਾ। ਡਿਪਟੀ ਕਮਿਸ਼ਨਰਨੇ ਕਿਹਾ ਕਿ ਦੇਸ਼ ਵਾਸੀ ਮਹਾਤਮਾ ਗਾਂਧੀ ਜੀ ਦੇ ਅਜ਼ਾਦੀ ਸੰਗਰਾਮ ਚ ਪਾਏ ਯੋਗਦਾਨ ਨੂੰਕਦੀ ਨਹੀਂ ਭੁਲਾ ਸਕਦਾ ਅਤੇ ਗਾਂਧੀ ਜੀ ਦੀਆਂ ਸਿੱਖਿਆਵਾਂ ਹਮੇਸ਼ਾਂ ਦੇਸ਼ ਵਾਸੀਆਂ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਡਿਪਟੀ ਕਮਿਸ਼ਨਰ ਸ੍ਰੀ ਭਗਤ ਨੇ ਕਿਹਾ ਕਿ ਸਾਨੂੰ ਬਲੀਦਾਨਦਿਵਸ ਮੌਕੇ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਮਹਾਤਮਾਂ ਗਾਂਧੀ ਜੀ ਦੇ ਸੁਪਨਿਆਂ ਦਾਭਾਰਤ ਸਿਰਜੀਏ ਅਤੇ ਸ਼ਹੀਦਾਂ ਨੇ ਜੋ ਸੁਪਨੇ ਲਏ ਸਨ ਉਨ੍ਹਾਂ ਨੂੰ ਪੂਰਾ ਕਰੀਏ। ਇਸੇ ਦੌਰਾਨਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਆਪਣੇ ਸੰਬੋਧਨ ਚ ਕਿਹਾ ਕਿ ਸਾਨੂੰਬਲੀਦਾਨ ਦਿਵਸ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਅਜ਼ਾਦੀਨੂੰ ਕਾਇਮ ਰੱਖੀਏ ਅਤੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਣਾ ਚਾਹੀਦਾ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਬੈਂਡਨੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਚ ਰੰਗਦਿੱਤਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply