Thursday, March 28, 2024

ਯੂਥ ਵਿਰਾਂਗਨਾਵਾਂ ਨੇ ਜ਼ਰੂਰਤਮੰਦ ਲੜਕੀਆਂ ਲਈ ਖੋਲਿਆ ਮੁਫ਼ਤ ਬਿਊਟੀ ਪਾਰਲਰ ਸੈਂਟਰ

PPN230404
ਫਾਜਿਲਕਾ,  23 ਅਪ੍ਰੈਲ  (ਵਿਨੀਤ ਅਰੋੜਾ) – ਯੂਥ ਵਿਰਾਂਗਨਾਵਾਂ ਸੰਸਥਾ ਨਵੀਂ ਦਿੱਲੀ ਦੀਆਂ ਯੂਥ ਵਿਰਾਂਗਨਾਵਾਂ ਵੱਲੋਂ ਲੜਕੀਆਂ ਨੂੰ ਸਵੈ ਰੋਜ਼ਗਾਰ ਲਈ ਜਾਗਰੂਕ ਕਰਨ ਅਤੇ ਬਿਊਟੀ  ਪਾਰਲਰ ਦੇ ਕੰਮ ਦੀ ਟ੍ਰੇਨਿੰਗ ਦੇਣ ਲਈ ਅੱਜ ਸਥਾਨਕ ਨਵੀਂ ਅਬਾਦੀ ‘ਚ ਮੁਫ਼ਤ ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ ਖੋਲਿਆ ਗਿਆ। ਬਿਊਟੀ ਪਾਰਲਰ ਸੈਂਟਰ ਦੀ ਸ਼ੁਰੂਆਤ ਭਾਜਪਾ ਆਗੂ ਰਮੇਸ਼ ਕਟਾਰੀਆ ਨੇ ਰੀਬਨ ਜੋੜ ਕੇ ਕੀਤੀ। ਇਸ ਮੌਕੇ ਵਿੰਗ ਦੀ ਜ਼ਿਲਾ ਜਿੰਮੇਵਾਰ ਵਨੀਤਾ ਗਾਂਧੀ, ਨੀਲਮ ਵਰਮਾ, ਪ੍ਰੀਤੀ ਕੁੱਕੜ ਅਤੇ ਸੁਨੀਤਾ ਸੇਠੀ, ਕਵਿਤਾ, ਸੁਨੀਤਾ, ਸ਼ੀਨੂੰ ਅਤੇ ਹੋਰ ਯੂਥ ਵਿਰਾਂਗਨਾਵਾਂ ਹਾਜ਼ਰ ਸਨ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਮੁੱਖ ਮਹਿਮਾਨ ਰਮੇਸ਼ ਕਟਾਰੀਆ ਨੇ ਯੂਥ ਵਿਰਾਂਗਨਾਵਾਂ ਵੱਲੋਂ ਮੁਹੱਲੇ ‘ਚ ਜ਼ਰੂਰਤਮੰਦ ਲੜਕੀਆਂ ਲਈ ਮੁਫ਼ਤ ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ ਖੋਲਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯੂਥ ਵਿਰਾਂਗਨਾਵਾਂ ਵੱਲੋਂ ਸ਼ਹਿਰ ਅਤੇ ਨੇੜਲੇ ਪਿੰਡਾਂ ‘ਚ ਜ਼ਰੂਰਤਮੰਦ ਲੜਕੀਆਂ ਦੇ ਲਈ ਸਿਲਾਈ, ਕਢਾਈ ਅਤੇ ਪੇਂਟਿੰਗ ਸੈਂਟਰ ਵੀ ਖੋਲੇ ਜਾ ਰਹੇ ਹਨ ਅਤੇ ਇਲਾਕਾ ਵਾਸੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਰੈਲੀਆਂ ਵੀ ਕੱਢੀਆਂ ਜਾ ਰਹੀਆਂ ਹਨ ਜੋ ਸ਼ਲਾਘਾਯੋਗ ਕੰਮ ਹਨ। ਇਸ ਮੌਕੇ ਜ਼ਿਲਾ ਜਿੰਮੇਵਾਰ ਵਨੀਤਾ ਗਾਂਧੀ, ਨੀਲਮ ਵਰਮਾ ਅਤੇ ਪ੍ਰੀਤੀ ਕੁੱਕੜ ਨੇ ਦੱਸਿਆ ਕਿ ਸਥਾਨਕ ਨਵੀਂ ਅਬਾਦੀ ‘ਚ ਖੋਲੇ ਗਏ ਮੁਫ਼ਤ ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ ‘ਚ ਜ਼ਰੂਰਤਮੰਦ ਲੜਕੀਆਂ ਨੂੰ ਮੋਨਾ ਰਾਣੀ ਹਰ ਰੋਜ਼ ਸ਼ਾਮ 4-00ਤੋਂ 6-00 ਵਜੇ ਤੱਕ ਬਿਊਟੀ ਪਾਰਲਰ ਦਾ ਕੰਮ ਸਿਖਾਏਗੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply