Friday, April 19, 2024

ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਫਾਈਵ ਟੀ ਫਾਰਮੁਲਾ ਸੁਝਾਇਆ ਨਰਿੰਦਰ ਮੋਦੀ ਨੇ

PPN250410
ਅੰਮ੍ਰਿਤਸਰ, 25  ਅਪ੍ਰੈਲ (ਪੰਜਾਬ ਪੋਸਟ ਬਿਊਰੋ)-  ਅੰਮ੍ਰਿਤਸਰ ਵਖੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਰੈਲੀ ਨੂੰ ਸੰਬੋਧਨ ਕਰਦਆਿਂ ਭਾਜਪਾ ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਉਮੀਦਵਾਰ ਨਰਿੰਦਰ ਮੋਦੀ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਫਾਈਵ ਟੀ (ਟੂਰਿਜ਼ਮ ਟੈਕਨਾਲੋਜੀ ਟੇਲੂਂਟ ਟਰੈਡਿਸ਼ਨ ਅਤੇ ਟਰੇਡ)  ਦਾ ਫਾਰਮੁਲਾ ਸੁਝਾਇਆ ਹੈ। ਸ੍ਰੀ ਮੋਦੀ ਨੇ ਕਿਹਾ ਕਿ ਜੇਕਰ ਗੁਰੂ ਨਗਰੀ ਨੂੰ ਟੂਰਿਜ਼ਮ ਦਾ ਵੱਡਾ ਕੇਂਦਰ ਬਣਇਆ ਜਾਂਦਾ ਹੈ ਤਾਂ ਇਸ ਨਾਲ ਜਿਥੇ ਉਦਯੋਗ ਤੇ ਵਪਾਰ ਵਧੇਗਾ ਉਥੇ ਵਪਾਰੀਆਂ ਲਈ ਲਾਭਦਾਇਕ ਸਾਬਤ ਹੋਵੇਗਾ। ਅੰਮ੍ਰਿਤਸਰ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨਾਂ ਨੂੰ ਉਹ ਕੋਈ ਵੀ ਕਸਰ ਨਹੀ ਛੱਡਣਗੇ। ਉਨਾਂ ਨੇ ਅੰਮਿਰਤਸਰ ਤੋਂ ਤਖਤ ਸ੍ਰੀ ਪਟਨਾ ਸਾਹਿਬ ਤੱਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਨ ਦੀ ਗੱਲ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਰੇਲ ਗੱਡੀ ਨੂੰ ਸਿੱਖ ਮਰਿਆਦਾ ਅਨੁਸਾਰ ਸਜਾਇਆ ਜਾਵੇ ਅਤੇ ਇਸ ਦੇ ਅੰਦਰ ਹੀ ਪੂਜਾ ਪਾਠ ਦਾ ਵੀ ਪ੍ਰਬੰਧ ਕੀਤਾ ਜਾਵੇ।ਉਨਾਂ ਕਿਹਾ ਕਿ ਇਸ ਰੇਲ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਦੇ ਵਿਕਾਸ ਨੂੰ ਵੀ ਗਤੀ  ਮਿਲੇਗੀ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply