Friday, March 29, 2024

ਦਿੱਲੀ ਕਮੇਟੀ ਨੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN240504
ਨਵੀਂ ਦਿੱਲੀ, 24  ਮਈ (ਅੰਮ੍ਰਿਤ ਲਾਲ ਮੰਨਣ)-   ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਪਵਿਤੱਰ ਛੋਹ ਪ੍ਰਾਪਤ ਗੁਰਦੁਆਰਾ ਮੋਤੀਬਾਗ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਪੰਥ ਪ੍ਰਸਿੱਧ ਰਾਗੀ ਜਥੇ ਭਾਈ ਮਨਪ੍ਰੀਤ ਸਿੰਘ ਕਾਨਪੂਰੀ, ਭਾਈ ਅਪਾਰਦੀਪ ਸਿੰਘ ਇੰਗਲੈਂਡ ਵਾਲੇ, ਭਾਈ ਲਖਬੀਰ ਸਿੰਘ ਕਰਨਬੀਰ ਸਿੰਘ ਹਜੂਰੀ ਰਾਗੀ ਦਿੱਲੀ ਕਮੇਟੀ ਵੱਲੋਂ ਕੀਰਤਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਅਮਰਦਾਸ ਜੀ ਦੀ ਨਿਸ਼ਕਾਮ ਸੇਵਾ ਅਤੇ ਅਟੂਟ ਸ਼ਰਧਾ ਤੋਂ ਪ੍ਰੇਰਣਾ ਲੈਣ ਦੀ ਵੀ ਬੇਣਤੀ ਕੀਤੀ। ਗੁਰ ਅਮਰਦਾਸ ਜੀ ਨੂੰ ਗਰੀਬਾਂ ਅਤੇ ਮਜਲੂਮਾਂ ਨਾਲ ਹਮਦਰਦੀ ਰੱਖਣ ਵਾਲਾ ਅਕਾਲ ਪੁਰਖ ਦਾ ਸੱਚਾ ਨੂਮਾਇੰਦਾ ਐਲਾਣਦੇ ਹੋਏ ਜੀ.ਕੇ. ਨੇ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਉਚਾਰੀ ਗਈ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ 17  ਰਾਗਾਂ ‘ਚ ਦਰਜ ਹੋਣ ਦਾ ਵੀ ਹਵਾਲਾ ਦਿੱਤਾ। ਪ੍ਰੋ. ਮਨਜੀਤ ਸਿੰਘ ਨੇ ਗੁਰੂ ਅਮਰਦਾਸ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦੇ ਹੋਏ ਸੰਗਤਾਂ ਨੂੰ ਸਾਦਗੀ ਭਰਾਂ ਉੱਚਾ-ਸੁੱਚਾ ਜੀਵਨ ਅਪਨਾਉਣ ਦੀ ਵੀ ਸਲਾਹ ਦਿੱਤੀ। ਇਸ ਮੌਕੇ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਮੈਂਬਰ ਗੁਰਬਚਨ ਸਿੰਘ ਚੀਮਾ, ਗੁਰਦੁਆਰਾ ਸਾਹਿਬ ਦੇ ਚੇਅਰਮੈਨ ਕੁਲਦੀਪ ਸਿੰਘ ਸਾਹਨੀ ਅਤੇ ਵਾਈਸ ਚੇਅਰਮੈਨ ਹਰਜੀਤ ਸਿੰਘ ਬੇਦੀ ਵੀ ਮੌਜੂਦ ਸਨ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply