Thursday, March 28, 2024

ਤੀਜੇ ਦਿਨ ਵੀ 108 ਐਂਬੂਲੈਂਸ ਸੇਵਾ ਰਹੀ ਠੱਪ

PPN240512
ਫ਼ਾਜ਼ਿਲਕਾ, 24 ਮਈ (ਵਿਨੀਤ ਅਰੋੜਾ)-   ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ੧੦੮ ਐਂਬੂਲੈਂਸ ਸੇਵਾ ‘ਚ ਆਪਣੀਆਂ ਡਿਊਟੀਆਂ ਦੇ ਰਹੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਤੀਜੇ ਦਿਨ ਵੀ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ 108 ਐਂਬੂਲੈਂਸ ਕਰਮਚਾਰੀਆਂ ਨੇ ਹੜਤਾਲ ਕਰਕੇ ਕੰਮਕਾਜ ਠੱਪ ਰੱਖਿਆ ਅਤੇ ਇਸ ਸਬੰਧੀ ਸਰਕਾਰ ਅਤੇ ਕੰਪਨੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। 108  ਐਂਬੂਲੈਂਸ ਯੂਨੀਅਨ ਦੇ ਅਰਸ਼ਦੀਪ ਸਿੰਘ ਪ੍ਰਧਾਨ, ਮੀਤ ਪ੍ਰਧਾਨ ਮਨੀਸ਼ ਕੁਮਾਰ, ਜਸਪ੍ਰੀਤ ਸਿੰਘ, ਮਨਜੀਤ ਸਿੰਘ, ਗਗਨਦੀਪ ਸਿੰਘ, ਵਿਜੇ ਕੁਮਾਰ, ਮਲਕੀਤ ਸਿੰਘ, ਗਗਨਦੀਪ, ਈ. ਐਮ. ਟੀ. ਨਰਿੰਦਰ ਸਿੰਘ, ਮਨਜੀਤ ਸਿੰਘ, ਚੰਦਰ ਭਾਨ, ਕਰਮਜੀਤ ਸਿੰਘ, ਕਮਲਦੀਪ ਆਦਿ ਨੇ ਦੱਸਿਆ ਕਿ ਉਹ ਪਿਛਲੇ 3 ਸਾਲਾਂ ਤੋਂ 108 ਐਂਬੂਲੈਂਸ ਨੂੰ ਚਲਾ ਕੇ ਲੋਕਾਂ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਸਰਕਾਰ ਅਤੇ ਨਿੱਜੀ ਕੰਪਨੀ ਸਾਡੀਆਂ ਹੱਕੀ ਮੰਗਾਂ ਨਾ ਮੰਨ ਕੇ ਸਾਡਾ ਸ਼ੋਸ਼ਣ ਕਰ ਰਹੀਆਂ ਸਨ। ਉਕਤ ਆਗੂਆਂ ਨੇ ਦੱਸਿਆ ਕਿ ਅਸੀਂ ਨਿਗੂਣੀ ਤਨਖਾਹ ਵਿਚ ਆਪਣੀ ਜਾਨ ‘ਤੇ ਖੇਡ ਕੇ ਲੋਕਾਂ ਦੀ ਜਾਨ ਬਚਾਉਂਦੇ ਆ ਰਹੇ ਹਾਂ ਪਰ ਸਰਕਾਰ ਅਤੇ ਕੰਪਨੀ ਉਨ੍ਹਾਂ ਤੋਂ 12 ਘੰਟੇ ਤੋਂ ਵੱਧ ਡਿਊਟੀ ਬਿਨਾਂ ਓਵਰਟਾਈਮ ਦਿੱਤਿਆਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਪੀ. ਐਫ ਦੇਣ ਤੋਂ ਵੀ ਕੰਪਨੀ ਭੱਜ ਰਹੀ ਹੈ, ਅਸੀਂ ਜਦੋਂ ਆਪਣੀ ਆਵਾਜ਼ ਉਠਾਉਂਦੇ ਹਾਂ ਤਾਂ ਕੰਪਨੀ ਅਧਿਕਾਰੀ ਤਾਨਾਸ਼ਾਹੀ ਵਤੀਰਾ ਅਪਣਾ ਕੇ ਸਾਡੇ ‘ਤੇ ਤਸ਼ਦੱਤ ਕਰਦੇ ਹਨ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 …

Leave a Reply