Saturday, April 20, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਮਨਾਇਆ ਵਾਤਾਵਰਣ ਦਿਵਸ

PPN3051420
ਅੰਮ੍ਰਿਤਸਰ, 30 ਮਈ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਵਿਖੇ ਅੱਜ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਵਿਸ਼ੇ ‘ਤੇ ਅਧਾਰਿਤ ਮਾਡਲ ਨਿਰਮਾਣ ਅਤੇ ਪਾਵਰ ਪੁਆਇੰਟ ਮੁਕਾਬਲੇ ਵੀ ਕਰਵਾਏ ਗਏ, ਜਿਸ ‘ਚ 21 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ‘ਚ ਖ਼ਾਲਸਾ ਕਾਲਜ ਦੇ ਡਾ. ਅਮਨਦੀਪ ਸਿੰਘ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ ਦੀ ਅਸਿਸਟੈਂਟ ਲੈਕਚਰਾਰ ਕੰਪਿਊਟਰ ਸਾਇੰਸ ਪ੍ਰੋ: ਗੀਤ ਬਾਵਾ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਵਾਤਾਵਰਣ ਦੀ ਸਾਂਭ-ਸੰਭਾਲ ਲਈ ਹਮੇ ਸ਼ਾ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿਆਦਾ ਤੋਂ ਜਿਆਦਾ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮੌਸਮ ‘ਚ ਬਦਲਾਅ ਦਾ ਕਾਰਨ ਵਾਤਾਵਰਣ ਦਾ ਪ੍ਰਦੂਸ਼ਿਤ ਹੋਣਾ ਹੈ, ਇਸ ਲਈ ਸਾਨੂੰ ਚਾਹੀਦਾ ਹੈ ਕਿ ਇਕਜੁਟ ਹੋ ਕੇ ਵਾਤਾਵਰਣ ਦੀ ਦੇਖ-ਰੇਖ ਲਈ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ। ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਦੀ ਸੰਭਾਲ ‘ਤੇ ਸਾਇੰਸ ਮਾਈਮ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਕਰਵਾਏ ਗਏ ਮੁਕਾਬਲਿਆਂ ‘ਚ ਜੇਤੂ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply