Thursday, April 25, 2024

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਭਗਤ ਕਬੀਰ ਜੀ ਦਾ ਜਨਮ ਦਿਵਸ ੧੩ ਜੂਨ ਨੂੰ ਮਨਾਏਗੀ

PPN090618

ਨਵੀਂ ਦਿੱਲੀ, 9 ਜੂਨ  (ਅੰਮ੍ਰਿਤ ਲਾਲ ਮੰਨਣ)-  ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱੱਚ ਜਿਨ੍ਹਾਂ ਭਗਤਾਂ ਦੀ ਬਾਣੀ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ ਦਰਜ ਕਰ ਉਨ੍ਹਾਂ ਦੇ ਬਰਾਬਰ ਦਾ ਸਨਮਾਨ ਬਖਸ਼ਿਆ ਹੈ, ਉਨ੍ਹਾਂ ਭਗਤਾਂ ਨਾਲ ਸਬੰਧਤ ਇਤਿਹਾਸਕ ਦਿਵਸ ਮਨਾਉਣ ਦੀ ਜੋ ਪਰੰਪਰਾ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਅਰੰਭੀ ਗਈ ਹੈ, ਉਸਨੂੰ ਅਗੇ ਵਧਾਉਂਦਿਆਂ ਇਸ ਵਾਰ ਭਗਤ ਕਬੀਰ ਜੀ ਦਾ ਜਨਮ ਦਿਵਸ ਸ਼ੁਕਰਵਾਰ, 13 ਜੂਨ (31 ਜੇਠ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਦਿਨ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਇਸ ਸਮਾਗਮ ਵਿੱਚ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਅਪਾਰਦੀਪ ਸਿੰਘ (ਇੰਗਲੈਂਡ) ਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਕੀਰਤਨੀ ਜੱਥੇ ਭਗਤ ਕਬੀਰ ਜੀ ਦੀ ਬਾਣੀ ਦੇ ਰਸਭਿੰਨੇ ਕਰਿਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗਿਆਨੀ ਬਲਜੀਤ ਸਿੰਘ (ਰੋਪੜ) ਭਗਤ ਕਬੀਰ ਜੀ ਦੇ ਜੀਵਨ, ਕਾਰਜਾਂ ਅਤੇ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ।

Check Also

1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ ਅੰਮ੍ਰਿਤਸਰ, …

Leave a Reply