Thursday, April 25, 2024

ਲੜਕੀਆਂ ਪ੍ਰਤੀ ਸਮਾਜ ਨੂੰ ਵਿਚਾਰਧਾਰਾ ਬਦਲਣ ਦੀ ਲੋੜ – ਪ੍ਰਿੰ: ਮਾਹਲ

PPN1301201714
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਦੀ ਸ਼ੁਰੂਆਤ ਉਪਰੰਤ ਕਾਲਜ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸਟਾਫ਼ ਤੇ ਵਿਦਿਆਰਥਣਾਂ ਨਾਲ ਬੋਲੀਆਂ ਅਤੇ ਗਿੱਧਾ ਪਾਇਆ।ਵਿਦਿਆਰਥਣਾਂ ਨੇ ਕਾਲਜ ਦੇ ਵਿਹੜੇ ’ਚ ਪਤੰਗਬਾਜ਼ੀ ਕਰਦਿਆਂ ਖੁਸ਼ੀ ਦੇ ਗੀਤ ਗਾਏ ਅਤੇ ਆਲਾ-ਦੁਆਲਾ ‘ਸੁੰਦਰ ਮੁੰਦਰੀਏ’ ਅਤੇ ‘ਆਈ-ਬੋ ਕਾਟਾ’ ਦੇ ਸ਼ਬਦਾਂ ਨਾਲ ਗੂੰਜ਼ ਉਠਿਆ।
ਇਸ ਮੌਕੇ ਰੰਗ-ਬਿਰੰਗੀਆਂ ਪੁਸ਼ਾਕਾਂ ਪਹਿਨਕੇ ਆਪਣੇ ਦਿਲਕਸ਼ ਅੰਦਾਜ਼ ਭੁੱਗੇ ਦੁਆਲੇ ਨੱਚਦੀਆਂ ਮੁਟਿਆਰਾਂ ਨੇ ਸਮੂੰਹ ਸਟਾਫ਼ ਨੂੰ ਨਾਲ ਨੱਚਣ ’ਤੇ ਮਜ਼ਬੂਰ ਕਰ ਦਿੱਤਾ। ਇਸ ਮੌਕੇ ਪਿ੍ਰੰ: ਡਾ. ਮਾਹਲ ਨੇ ਸਮਾਜਿਕ ਕੁਰੀਤੀਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਲੜਕੀਆਂ ਦਾ ਵੀ ਪੁੱਤਾਂ ਜਿੰਨ੍ਹਾਂ ਸਮਾਜ ’ਚ ਮਾਣ-ਸਨਮਾਨ ਬਣਦਾ ਹੈ ਅਤੇ ਅੱਜ ਲੜਕੀਆਂ ਲੜਕਿਆਂ ਨੂੰ ਪਛਾੜ ਕੇ ਉੱਚ ਅਹੁੱਦਿਆਂ ’ਤੇ ਬਿਰਾਜਮਾਨ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ’ਚ ਲੜਕੀਆਂ ਪ੍ਰਤੀ ਸਮਾਜ ਨੂੰ ਆਪਣੀ ਵਿਚਾਰਧਾਰਾ ਬਦਲਣ ਦੀ ਲੋੜ ਹੈ, ਕਿਉਂਕਿ ਕਈ ਅਜਿਹੇ ਇਨਸਾਨ ਵੀ ਹਨ ਜਿੰਨ੍ਹਾਂ ਦੀ ਲੜਕੀ ਪ੍ਰਤੀ ਸੋਚ ਪੁਰਾਣੇ ਖਿਆਲਾਤਾਂ ਵਾਂਗ ਹੈ ਇਸ ਲਈ ਸੋਚ ਨੂੰ ਬਦਲਦਿਆਂ ਲੜਕੀਆਂ ਨੂੰ ਬਰਾਬਰਤਾ ਦਾ ਦਰਜਾ ਦੇਣ ਲਈ ਅਜਿਹੇ ਲੋਕਾਂ ਨੂੰ ਸਮਾਜ ਦੇ ਕਦਮ ਨਾਲ ਕਦਮ ਮਿਲਾਕੇ ਚਲਦਿਆਂ ਪੁੱਤਾਂ ਦੀ ਲੋਹੜੀ ਵਾਂਗੂੰ ਹੀ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਜਤਿੰਦਰ ਕੌਰ, ਡਾ. ਅਮਰਜੀਤ ਕੌਰ, ਡਾ. ਮਨਪ੍ਰੀਤ, ਰਵਿੰਦਰ, ਮਨਬੀਰ, ਨੀਲਮਜੀਤ, ਸੁਮਨ ਨਈਅਰ, ਮਨਜੀਤ ਸਿੰਘ, ਰਾਕੇਸ਼ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥਣਾਂ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply