Friday, April 26, 2024

ਨੌਜਵਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਕਾਗਜ਼’ ਹੋਈ ਲੋਕ ਅਰਪਣ

PPN130605
ਅੰਮ੍ਰਿਤਸਰ, 13  ਜੂਨ  (ਸੁਖਬੀਰ ਸਿੰਘ)-  ਰਤਨ ਬ੍ਰਦਰਜ਼ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਚਿੰਤਕ ਅਤੇ ਨੌਜਵਾਨ ਲੇਖਕ ਸ. ਇਕਵਾਕ ਸਿੰਘ ਪੱਟੀ ਦਾ ਪਹਿਲਾ ਕਹਾਣੀ ਸੰਗ੍ਰਹਿ ਪੁਸਤਕ ‘ਕਾਗਜ਼’ ਅੱਜ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਰਤਨ ਬ੍ਰਦਰਜ਼ ਦੇ ਦਫਤਰ ਵਿਖੇ ਲੋਕ ਅਰਪਣ ਕੀਤੀ ਗਈ। ਰਤਨ ਬ੍ਰਦਰਜ਼ ਦੇ ਮੁੱਖ ਪ੍ਰਬੰਧਕ ਸ. ਤਰਲੋਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨੌਜਵਾਨਾਂ ਲੇਖਕਾਂ ਵੱਲੋਂ ਪੰਜਾਬੀ ਸਾਹਿਤ ਨੂੰ ਪ੍ਰਫੁਲਿਤ ਕਰਨ ਹਿੱਤ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਵਾਸਤੇ ਅੱਗੇ ਆਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਨੌਜਵਾਨ ਲੇਖਕਾਂ ਨੂੰ ਜੀ ਆਇਆ ਨੂੰ ਕਹਿਣਾ ਸਾਡਾ ਪਹਿਲਾ ਫਰਜ਼ ਹੈ। ਇਸ ਮੌਕੇ ਸ. ਇਕਵਾਕ ਸਿੰਘ ਪੱਟੀ ਨੇ ਕਿਹਾ ਕਿ ਕਿਤਾਬ ਕਾਗਜ਼ ਵਿੱਚ ਲੱਗਭਗ ੧੫ ਕਹਾਣੀਆਂ ਸ਼ਾਮਿਲ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀ ਸਮਾਜ ਵਿਚਲੇ ਉਤਰਾਅ-ਚੜਾਅ ਨੂੰ ਹੀ ਬਿਆਨ ਕੀਤਾ ਗਿਆ ਹੈ ਅਤੇ ਸਮਾਜਿਕ ਕਦਰਾਂ ਕੀਮਤਾਂ ਦੇ ਡਿੱਗ ਰਹੇ ਮਿਆਰ ਤੇ ਚਿੰਤਾ ਪ੍ਰਗਟ ਕੀਤੀ ਗਈ ਹੈ ਉੱਥੇ ਸਮਾਜਿਕ ਢਾਚੇ ਨੂੰ ਦਰੁਸੱਤ ਕਰਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ, ਦਮਨਦੀਪ ਸਿੰਘ, ਰਾਜਬੀਰ ਕੌਰ, ਕੋਮਲਪ੍ਰੀਤ ਕੌਰ, ਦਲਜੀਤ ਸਿੰਘ ਲਾਲਪੁਰਾ, ਪਵਿੱਤਰਜੀਤ ਸਿੰਘ ਰਤਨ, ਜਸਮੀਤ ਕੌਰ ਆਦਿ ਹਾਜ਼ਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply