Friday, April 19, 2024

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੀ ਦੀ ਬਰਸੀ ਬੜੀ ਧੂਮ-ਧਾਮ ਨਾਲ ਮਨਾਈ

PPP160609

ਫਾਜਿਲਕਾ,  16  ਜੂਨ (ਵਿਨੀਤ ਅਰੋੜਾ)-  ਮਹਾਨ ਤਪੱਸਵੀ 108  ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਦੀ 44ਵੀਂ ਬਰਸੀ ਉਨ੍ਹਾਂ ਦੇ ਤਪ ਅਸਥਾਨ ਜੰਡਵਾਲਾ ਭੀਮੇਸ਼ਾਹ ਵਿਖੇ ਅੱਜ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਸਮੇਂ ਲੜੀਵਾਰ ਰੱਖੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਖੁਲੇ ਪੰਡਾਲ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਜਾ ਕੇ ਦੀਵਾਨ ਸਜਾਏ ਗਏ। ਇਸ ਸਮੇਂ ਸੰਗਤਾਂ ‘ਚ ਹਾਜਰੀ ਲਗਵਾਉਣ ਲਈ ਪਹੁੰਚ ਭਾਈ ਗੁਰਜੀਤ ਸਿੰਘ ਦੇ ਕਵੀਸ਼ਰੀ ਜੱਥੇ, ਬੀਬੀ ਬਲਵਿੰਦਰ ਕੌਰ ਖਹਿਰਾ ਦੇ ਢਾਡੀ ਜੱਥੇ, ਬਾਬਾ ਅਜੀਤ ਸਿੰਘ ਕਾਰਸੇਨ ਜੰਡ ਸਾਹਿਬ, ਹਜੂਰੀ ਰਾਗੀ ਸ਼੍ਰੀ ਮੁਕਤਸਰ ਸਾਹਿਬ, ਭਾਈ ਰਸ਼ਪਾਲ ਸਿੰਘ ਜੀ ਹਜੂਰੀ ਰਾਗੀ ਚੌਰਮਾਰ ਸਿਰਸਾ, ਬਾਬਾ ਅਵਤਾਰ ਸਿੰਘ ਸਾਧਾਵਾਲਾ, ਬਾਬਾ ਕੁਲਵਿੰਦਰ ਸਿੰਘ ਕਮਾਲ ਕੇ ਅਤੇ ਹੋਰ ਵੱਖ-ਵੱਖ ਥਾਵਾਂ ਤੋਂ ਪਹੁੰਚੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਦੇ ਅਲੌਕਿਕ ਜਸ ਸੁਣਾ ਕੇ ਨਿਹਾਲ ਕੀਤਾ। ਇਸ ਸਮੇਂ ਵੱਖ-ਵੱਖ ਰਾਜਸੀ ਪਾਰਟੀ ਦੇ ਆਗੂਆਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਉਪ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਬਲਾਕ ਸੰਮਤੀ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਰਾਜਬਖਸ਼ ਕੰਬੋਜ ਬਲਾਕ ਪ੍ਰਧਾਨ ਕਾਂਗਰਸ ਆਈ ਅਤੇ ਹੋਰਾਂ ਨੇ ਬਾਬਾ ਖ਼ੁਸ਼ਦਿਲ ਜੀ ਦੇ ਦਰ ਤੇ ਆਪਣੀ ਹਾਜਰੀ ਲਗਵਾ ਕੇ ਬਾਬਾ ਜੀ ਦਾ ਆਸ਼ਿਰਵਾਦ ਪ੍ਰਾਪਤ ਕੀਤਾ। ਇਸ ਸਮੇਂ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਖੇੜਾ, ਗੁਰਵਿੰਦਰ ਸਿੰਘ ਮਾਨ, ਜਥੇਦਾਰ ਗੁਰਲਾਲ ਸਿੰਘ ਖਾਲਸਾ, ਰਵਿੰਦਰ ਬੱਗਾ, ਗੁਰਵਿੰਦਰ ਖੇੜਾ, ਦਵਿੰਦਰ ਖੇੜਾ, ਬਲਜੀਤ ਸਿੰਘ ਭਗਤੇਵਾਲਾ, ਹਰਪਾਲ ਸਿੰਘ ਚਾਵਲਾ, ਮਨਮੋਹਨ ਸਿੰਘ, ਸੁਰਿੰਦਰ ਸਿੰਘ ਮੌੜ, ਕਰਨ ਕੰਬੋਜ ਆਦਿ ਨਿਗਰਾਨ ਕਮੇਟੀ ਮੈਂਬਰ ਮੌਜੂਦ ਸਨ। ਇਸ ਸਮੇਂ ਵੱਡੀ ਭੀੜ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਦੂਰ ਨੇੜੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਸ਼ਰਧਾਲੂਆਂ ਵੱਲੋਂ ਥਾਂ-ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾ ਅਤੇ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply