Thursday, March 28, 2024

ਦਿੱਲੀ ਦੀ ਸੰਗਤ ਨੇ ਸਰਨੇ ਨੂੰ ਫਿਰ ਨਕਾਰਿਆ – ਜੌਲੀ

PPN160613

ਨਵੀਂ ਦਿੱਲੀ,  16 ਜੂਨ (ਅੰਮ੍ਰਿਤ ਲਾਲ ਮੰਨਣ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਨੌਤੀ ਦੇਣ ਵਾਲਿਆਂ ਨੂੰ ਦਿੱਲੀ ਦੀ ਸੰਗਤ ਨੇ ਇਕ ਵਾਰ ਫਿਰ ਤੋਂ ਨਕਾਰ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੇ ਕਰਦੇ ਹੋਏ ਦਾਅਵਾ ਕੀਤਾ ਕਿ ਤਮਾਮ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ਤੋਂ ਬਾਅਦ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਪਾਕਿਸਤਾਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ 16 ਜੂਨ ਨੂੰ ਮਨਾਉਣ ਵਾਸਤੇ 12 ਸਾਲ ਦਿੱਲੀ ਕਮੇਟੀ ਦੀ ਸੇਵਾ ਕਰਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਝੰਡੇ ਤਲੇ 12 ਸੰਗਤਾਂ ਦਾ ਜਥਾ ਵੀ ਲੈ ਜਾਉਣ ‘ਚ ਕਾਮਯਾਬ ਨਹੀਂ ਹੋ ਸਕੇ। ਪਰਮਜੀਤ ਸਿੰਘ ਸਰਨਾ ਆਪਣੇ ਪਾਰਟੀ ਦੇ ਦੋ ਅਹੁਦੇਦਾਰ ਮਨਜੀਤ ਸਿੰਘ ਸਰਨਾ, ਰਮਨਦੀਪ ਸਿੰਘ ਸੋਨੂ ਸਣੇ ਅੰਮ੍ਰਿਤਸਰ ਤੋਂ ਇਕ ਪੰਜਾਬੀ ਅਖਬਾਰ ਦੇ ਪੱਤਰਕਾਰ ਨੂੰ ਮਿਲਾਕੇ 4 ਬੰਦਿਆਂ ਦਾ ਜੱਥਾ ਹੀ ਲੈ ਜਾਉਣ ‘ਚ ਕਾਮਯਾਬ ਹੋ ਸਕੇ ਹਨ। ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਦੇ ਸਮਾਗਮ ਦੌਰਾਨ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਕਾਰ ਸੇਵਾ ਉਨ੍ਹਾਂ ਦੇ ਦਲ ਨੁੰ ਸੌਂਪਣ ਦੀ ਪਾਕਿਸਤਾਨੀ ਅਵੈਕਉ ਟ੍ਰੱਸਟ ਬੋਰਡ ਨੂੰ ਕੀਤੀ ਗਈ ਅਪੀਲ ਨੂੰ ਵੀ ਹਾਸੋਹੀਣਾ ਕਰਾਰ ਦੇਣ ਦੇ ਨਾਲ ਹੀ ਪਾਕਿਸਤਾਨ ਤੋਂ ਆਈ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਜੋਲੀ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਸਮਾਗਮ ਤੋਂ ਅੱਜ ਪਾਕਿਸਤਾਨੀ ਸਿੱਖਾਂ ਨੇ ਵੀ ਪਾਸਾ ਵੱਟ ਲਿਆ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply