Thursday, March 28, 2024

ਸਰਨਾ ਭਰਾ ਕਾਂਗਰਸ ਦੀ ਏਜੰਟੀ ਛੱਡਣ ਤੇ ਸਿੱਖ ਕੌਮ ਦੇ ਵਫ਼ਾਦਾਰ ਬਨਣ- ਸਿਰਸਾ

PPN1602201706
ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਭ੍ਰਿਸ਼ਟਾਚਾਰ ਦੇ ਵਿਰੁੱਧ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਲੜੀ ਜਾ ਰਹੀ ਜੰਗ ਵਿਚ ਪਰਮਜੀਤ ਸਿੰਘ ਸਰਨਾ ਅਤੇ ਉਸ ਦੇ ਸਾਥੀਆਂ ਨੂੰ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਦੂਸਰੀ ਵਾਰ ਇਹ ਚੋਣਾਂ ਜਿੱਤ ਕੇ ਨਵਾ ਂਇਤਿਹਾਸ ਸਿਰਜਿਆ ਜਾਵੇਗਾ। ਪੰਜਾਬੀ ਬਾਗ ਦੇ ਵਾਰਡ ਨੰ: 9 ਤੋਂ ਕਮੇਟੀ ਦੀ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਅਤੇ ਉਸ ਦੇ ਸਾਥੀਆਂ ਨੂੰ ਡੀ.ਡੀ.ਏ ਦੀ ਜਾਅਲੀ ਐਨ.ਓ.ਸੀ ਤਿਆਰ ਕਰਨ ਦੇ ਮਾਮਲੇ ਵਿਚ ਅਦਾਲਤ ਵਲੋਂ ਸੰਮਨ ਜਾਰੀ ਕਰਨ ਦੇ ਕੇਸ ਨੇ ਮੌਜੂਦਾ ਦਿੱਲੀ ਕਮੇਟੀ ਵਲੋਂ ਸਰਨਾ ਭਰਾਵਾਂ ਵਿਰੁੱਧ ਛੇੜੀ ਹੋਈ ਭ੍ਰਿਸ਼ਟਾਚਾਰ ਦੀ ਜੰਗ ਉਤੇ ਮੋਹਰ ਲਗਾ ਦਿੱਤੀ ਹੈ।ਦਿੱਲੀ ਕਮੇਟੀ ਨੇ ਇਸ ਤੋਂ ਪਹਿਲਾ ਸਰਨਾ ਭਰਾਵਾਂ ਦੇ ਭ੍ਰਿਸ਼ਟਾਚਾਰ ਦੇ ਕੱਚੇ ਚਿੱਠਿਆਂ ਨੂੰ ਕਈ ਵਾਰ ਸਿੱਖ ਸੰਗਤਾਂ ਦੇ ਸਾਹਮਣੇ ਲਿਆਂਦਾ ਹੈ।ਆਪਣੇ ਹਲਕੇ ਪੰਜਾਬੀ ਬਾਗ ਦੇ ਵਾਰਡ ਨੰ: 9 `ਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦਿਆਂ ਹੋਇਆਂ ਹਲਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਰਸਾ ਨੇ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਪਰਮਜੀਤ ਸਿੰਘ ਸਰਨਾ ਨੂੰ ਸਲਾਹ ਦਿੱਤੀ ਹੈ ਕਿ ਉਹ ਕਾਂਗਰਸ ਨੂੰ ਛੱਡ ਕੇ ਗੁਰੂ ਦੇ ਵਫ਼ਾਦਾਰ ਬਨਣ।ਸਿਰਸਾ ਨੇ ਦਾਅਵਾ ਕੀਤਾ ਕਿ ਜਦੋਂ ਸਿੱਖ ਸੰਗਤਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਸਭ ਤੋਂ ਪਹਿਲਾਂ ਉਨਾਂ ਦੀ ਟੀਮ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਖੇਤਰ ਵਿਚ ਆਈ ਹੋਈ ਖੜੋਤ ਨੂੰ ਤੋੜਿਆ। ਸਕੂਲਾਂ ਤੇ ਕਾਲਜਾਂ ਦੇ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਦੇ ਉਚਿਤ ਪ੍ਰਬੰਧ ਕੀਤੇ ਗਏ, ਛੇਵਾਂ ਤਨਖ਼ਾਹ ਕਮਿਸ਼ਨ ਦੀ ਸਿਫਾਰਸ਼ਾਂ ਲਾਗੂ ਕੀਤੀਆਂ, ਰੁਕੀਆਂ ਹੋਈਆਂ ਤਰੱਕੀਆਂ ਬਹਾਲ ਕੀਤੀਆਂ ਗਈਆਂ ਅਤੇ ਵਿਦਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਹਰ ਉਹ ਕਦਮ ਚੁਕਿਆਂ ਅਤੇ ਬੰਦ ਹੋਣ ਦੀ ਕਿਨਾਰੇ ਤੇ ਆਏ ਹੋਏ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਤਹਿ ਨਗਰ ਨੂੰ ਮੁੜ ਸੁਰਜੀਤ ਕੀਤਾ। ਉਨਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨੂੰ ਛੇਤੀ ਹੀ ਸਪੋਰਟਸ ਅਕਾਦਮੀ ਬਣਾਇਆ ਜਾਵੇਗਾ, ਜਿਥੇ ਦਾਖ਼ਲਾ ਲੈਣ ਵਾਲੇ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਕੋਚਿੰਗ ਦਾ ਪ੍ਰਬੰਧ ਕੀਤਾ ਜਾਵੇਗਾ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply