Friday, March 29, 2024

ਇਰਾਕ ‘ਚ ਅਗਵਾ ਕੀਤੇ ਨੌਜਵਾਨਾਂ ਬਾਰੇ ਜਾਣਕਾਰੀ ਦੇਣ ਲਈ ਕੰਟਰੋਲ ਪੰਜਾਬ ਸਰਕਾਰ ਵੱਲੋਂ ਰੂਮ ਸਥਾਪਿਤ

ਪੀੜਤ ਪਰਿਵਾਰ ਫੋਨ ‘ਤੇ ਜਾਣਕਾਰੀ ਜ਼ਰੂਰ ਨੋਟ ਕਰਵਾਉਣ-ਡਿਪਟੀ ਕਮਿਸ਼ਨਰ

PPN190615

ਅੰਮ੍ਰਿਤਸਰ, 19  ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇਰਾਕ ਵਿਚ ਅਗਵਾ ਕੀਤੇ ਗਏ ਪੰਜਾਬੀ ਨੌਜਵਾਨਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਚੰਡੀਗੜ੍ਹ ਵਿਖੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਪੀੜਤ ਵਿਅਕਤੀਆਂ ਦੇ ਪਰਿਵਾਰਾਂ  ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੇ- ਸਬੰਧੀਆਂ ਸਬੰਧੀ ਵਿਸਥਾਰਤ ਜਾਣਕਾਰੀ ਪੰਜਾਬ ਸਰਕਾਰ ਨੂੰ ਇਸ ਨੰਬਰ ‘ਤੇ ਮੁਹੱਈਆ ਕਰਵਾañਣ ਤਾਂ ਜੋ ਕੇਂਦਰ ਸਰਕਾਰ ਰਾਹੀਂ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਲਈ ਹ ̄ਰ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ 24  ਘੰਟੇ ਕੰਮ ਕਰਨ ਵਾਲੇ ਕੰਟਰ ̄ਲ ਰੂਮ, ਜਿਸ ਦਾ ਨੰਬਰ 0172-2740397, 0172-2740035 ਤੋਂ ਇਲਾਵਾ ਫੈਕਸ ਨੰਬਰ 0172- 2740936 ਹੈ, ‘ਤੇ ਨੌਜਵਾਨਾਂ ਦੇ ਪਰਿਵਾਰ ਉਨ੍ਹਾਂ ਦੇ ਨਾਮ, ਇਰਾਕ ਵਿਚਲੇ ਟੈਲੀਫ ̄ਨ ਨੰਬਰ, ਕੰਪਨੀ ਤੇ ਫਰਮ ਬਾਰੇ ਜਾਣਕਾਰੀ ਅਤੇ ਆਪਣਾ ਪੰਜਾਬ ਵਿਚਲਾ ਪਤਾ ਤੇ ਫੋਨ ਨੰਬਰ ਜ਼ਰੂਰ ਲਿਖਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਰਾਕ ਵਿਚੋਂ ਸੁਰੱਖਿਅਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਦੀ ਸੂਰਤ ਵਿਚ ਇਰਾਕ ਵਿਚ ਫਸੇ ਨੌਜਵਾਨਾਂ ਨੂੰ ਤੁਰੰਤ ਜਾਣੂੰ ਕਰਵਾਇਆ ਜਾਵੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply