Saturday, April 20, 2024

ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਉਪਰੰਤ ਉਨ੍ਹਾਂ ਦੇ ਪੁਨਰਵਾਸ ਲਈ ਵਿਸੇਸ ਉਪਰਾਲੇ ਕੀਤੇ ਜਾਣਗੇ – ਬਰਾੜ

ਨਰੇਗਾ ਵਿਚ ਰੁਜਗਾਰ ਤੋਂ ਇਲਾਵਾ ਸਵੈ ਰੁਜਗਾਰ ਲਈ ਟ੍ਰੇਨਿੰਗ ਤੇ ਕਰਜਿਆਂ ਦਾ ਪ੍ਰਬੰਧ ਕੀਤਾ ਜਾਵੇਗਾ 

PPN280606
ਫਾਜਿਲਕਾ,  28  ਜੂਨ (ਵਿਨੀਤ ਅਰੋੜਾ) –  ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ  ਹੈ ਉੱਥੇ  ਹੀ ਨਸ਼ਿਆਂ ਦਾ ਸ਼ਿਕਾਰ ਲੋਕਾਂ ਨੂੰ ਇਸ ਅਲਾਹਨਤ ਤੋਂ ਛੁਟਕਾਰਾ ਦਿਵਾਉਣ ਲਈ ਉਨ੍ਹਾਂ ਨੂੰ ਨਸ਼ਾ ਛਡਾਊ ਕੈਂਪਾਂ ਵਿਖੇ ਦਾਖਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਫਾਜ਼ਿਲਕਾ ਜਿੱਲ੍ਹੇ   ਦੇ         ਹਸਪਤਾਲਾਂ ਵਿਚ ਚਲਾਈਆਂ ਜਾ ਰਹੀਆਂ ਓ.ਪੀ.ਡੀ. ਰਾਂਹੀ ਹੁਣ 3188 ਲੋਕ ਨਸਾ ਛੱਡ ਕੇ ਆਪਣਾ ਇਲਾਜ ਕਰਵਾ ਰਹੇ ਹਨ ਅਤੇ 125ਮਰੀਜ਼ ਨਸ਼ਾ ਛਡਾਊ ਕੇਂਦਰਾਂ ਵਿਚ ਦਾਖਲ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ ।   
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਜਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਅਤੇ ਉ.ਪੀ.ਡੀ. ਮਰੀਜ਼ਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਜਿਲ੍ਹਾ ਪੱਧਰੀ ਰਿਵਿਉ ਮੀਟਿੰਗ ਦੌਰਾਨ ਦਿੱਤੀ । ਇਸ ਤੋ ਇਲਾਵਾ ਮੋਬਾਈਲ ਟੀਮਾਂ ਵੱਲੋ 807 ਮਰੀਜਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਹੈ । ਪੁਲਿਸ ਪ੍ਰਸਾਸਨ ਵੱਲੋ ਨਸ਼ਿਆਂ ਦਾ ਸਿਕਾਰ ਕਰੀਬ 1000 ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਹਸਪਤਾਲਾਂ ਵਿਚੋ ਇਲਾਜ ਕਰਵਾਇਆ ਜਾ ਰਿਹਾ ਹੈ । 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋ ਨਸ਼ਾ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ  ਹਨ ਜਿਸ ਤਹਿਤ ਉਨ੍ਹਾਂ ਨੂੰ ਨਰੇਗਾ ਰਾਂਹੀ ਰੋਜਗਾਰ ਤੇ ਇਲਾਵਾ ਉਨ੍ਹਾਂ ਸਵੈ ਰੋਜਗਾਰ ਸ਼ੁਰੂ ਕਰਨ ਲਈ ਟਰੇਨਿੰਗ ਦਵਾ ਕੇ ਬੈਕਾਂ ਤੋ ਕਰਜੇ ਵੀ ਦਵਾਏ ਜਾਣਗੇ ਤਾਂ ਜੋ ਉਹ ਆਪਣੀ ਜਿੰਦਗੀ ਮੁੜ ਤੋ ਸ਼ੁਰੂ ਕਰ ਸਕਣ । ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਜੋ ਨਸੇ  ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਪੁਨਰਵਾਸ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸਾ ਪੀੜਤਾਂ ਦੇ ਇਲਾਜ ਦੇ ਨਾਲ ਨਾਲ ਉਨ੍ਹਾਂ ਦੀ ਕਾਂਊਸਲਿੰਗ ਵੀ ਜਰੂਰੀ ਹੈ ਅਤੇ ਨਸ਼ਿਆਂ ਵਿਰੁੱਧ ਜਾਗਰੁਕਤਾ ਮੁਹਿੰਮ ਹੋਰ ਤੇਜ ਕੀਤੀ ਜਾਵੇਗੀ । ਇਸ ਮੋਕੇ ਵਧੀਕ ਡਿਪਟੀ ਕਮਿਸਨਰ ਸ. ਚਰਨਦੇਵ ਸਿੰਘ ਮਾਨ, ਸ.ਪਰਮਜੀਤ ਸਿੰਘ ਐਸ.ਡੀ.ਐਮ. ਜਲਾਲਾਬਾਦ, ਸ.ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ, ਡਾ. ਬਲਦੇਵ ਰਾਜ ਸਿਵਲ ਸਰਜਨ, ਸ੍ਰੀ ਰਾਜੇਸ ਕੁਮਾਰ ਡੀ.ਡੀ.ਪੀ.a., ਸ੍ਰੀ ਗੁਰਮੀਤ ਸਿੰਘ ਐਸ.ਪੀ.(ਡੀ), ਡਾ. ਦਵਿੰਦਰ ਭੁੱਕਲ ਸਹਾਇਕ ਸਿਵਲ ਸਰਜਨ ਸਮੇਤ ਬੀ.ਡੀ.aਜ., ਐਸ.ਐਮ.aਜ., ਉਦਯੋਗ ਵਿਭਾਗ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜਰ ਸਨ ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply