Thursday, March 28, 2024

ਦਿੱਲੀ ਯੂਨੀਵਰਸਿਟੀ ਦੇ ਵੀ.ਸੀ ਨੇ ਵਰਮਾ ਤੇ ਸਿਰਸਾ ਨੂੰ ਦਾਖਲਾ ਕਮੇਟੀ ਨਾਲ ਮੀਟਿੰਗ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) –  PPN1805201706ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਾਈ.ਕੇ ਤਿਆਗੀ ਨੇ ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਭਰੋਸਾ ਦੁਆਇਆ ਹੈ ਕਿ ਉਹ ਯੂਨੀਵਰਸਿਟੀ ਦੀ ਦਾਖਲਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਯੂਨੀਵਰਸਿਟੀ ਦੀ ਦਾਖਲਾ ਕਮੇਟੀ ਨਾਲ ਉਹਨਾਂ ਦੀ ਆਹਮੋ ਸਾਹਮਣੀ ਮੀਟਿੰਗ ਕਰਵਾਉਣਗੇ ਤਾਂ ਜੋ ਦਿੱਲੀ ਦੇ ਵਿਦਿਆਰਥੀਆਂ ਲਈ ਕੋਟਾ ਜਾਂ ਗਰੇਸ ਮਾਰਕਸ ਜੋ ਵੀ ਸੰਭਵ ਹੋਵੇ ਵਿਚਾਰਿਆ ਜਾ ਸਕੇ।
ਵਰਮਾ ਤੇ ਸਿਰਸਾ ਨੇ ਵਾਈਸ ਚਾਂਸਲਰ ਨਾਲ ਅੱਜ ਮੁਲਾਕਾਤ ਕਰ ਕੇ ਅਪੀਲ ਕੀਤੀ ਕਿ ਦਿੱਲੀ ਦੇ ਵਸਨੀਕ ਵਿਦਿਆਰਥੀਆਂ ਲਈ ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਵਿਚ ਦਾਖਲਿਆਂ ਲਈ ਕੋਟਾ ਤੈਅ ਕੀਤਾ ਜਾਵੇ।ਉਹਨਾਂ ਨੇ ਵਾਈਸ ਚਾਂਸਲਰ ਨੂੰ ਦਿੱਲੀ ਦੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ ਵਿਚ ਦਾਖਲਾ ਲੈਣ ਸਮੇਂ ਬਾਹਰਲੇ ਜਾਂ ਗਵਾਢੀ ਰਾਜਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦਰਪੇਸ਼ ਮੁਸ਼ਕਿਲਾਂ ਦੀ ਜਾਣਕਾਰੀ ਦਿੱਤੀ।
ਦੋਹਾਂ ਆਗੂਆਂ ਨੇ ਦੱਸਿਆ ਕਿ ਦਿੱਲੀ ਦੇ ਰਹਿਣ ਵਾਲੇ ਵਿਦਿਆਰਥੀ ਦਾਖਲਿਆਂ ਦੀ ਮੌਜੂਦਾ ਪ੍ਰਕਿਰਿਆ ਜੋ ਕਿ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ ਵਿੱਚ ਹਾਸਲ ਕੀਤੀ ਪ੍ਰਤੀਸ਼ਤ ਦਰ `ਤੇ ਆਧਾਰਿਤ ਹੈ, ਦੇ ਕਾਰਨ ਕਿਵੇਂ ਮਾਰ ਝੱਲ ਰਹੇ ਹਨ।ਉਹਨਾਂ ਕਿਹਾ ਕਿ ਦਿੱਲੀ ਦੇ ਵਸਨੀਕ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਵਿਚ ਦਾਖਲੇ ਲਈ ਦੋਹਰੀਆਂ ਰੁਕਾਵਟਾਂ ਦਾ ਸਾਹਮਣਾ ਕਰ ਰਹੇ ਹਨ।
ਦੋਹਾਂ ਆਗੂਆਂ ਵਲੋਂ ਉਠਾਏ ਮੁੱਦੇ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਵਾਈਸ ਚਾਂਸਲਰ ਇਸ ਗੱਲ `ਤੇ ਰਾਜ਼ੀ ਸਨ ਕਿ ਦਿੱਲੀ ਦੇ ਵਿਦਿਆਰਥੀਆਂ ਨੂੰ ਉਹਨਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ ਤੇ ਉਹਨਾਂ ਨੇ ਦੋਹਾਂ ਨੇਤਾਵਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਛੇਤੀ ਹੀ ਯੂਨੀਵਰਸਿਟੀ ਦੀ ਦਾਖਲਾ ਕਮੇਟੀ ਨਾਲ ਉਹਨਾਂ ਦੀ ਮੀਟਿੰਗ ਦਾ ਪ੍ਰਬੰਧ ਕਰਨਗੇ ਤਾਂ ਜੋ ਉਹ ਆਪਣਾ ਪੱਖ ਇਸ ਅੱਗੇ ਰੱਖਣ ਸਕਣ ਤੇ ਫਿਰ ਇਸੇ ਵੱਲੋਂ ਹੀ ਮਾਮਲੇ `ਤੇ ਢੁੱਕਵਾਂ ਫੈਸਲਾ ਲਿਆ ਜਾਵੇਗਾ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply