Saturday, April 20, 2024

ਅਲ-ਫਲਾਹ ਪਬਲਿਕ ਸੀਨੀ. ਸੈਕੰ. ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਣੇ ਨਾਮ ਦਰਜ ਕਰਵਾਏ

ਮਾਲੇਰਕੋਟਲਾ (ਸੰਦੌੜ) 22 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – PPN2205201709ਇਸੇ ਮਹੀਨੇ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿੱਚ ਜਿਥੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਸੀ, ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜ਼ਿਆਂ ਦੀ ਜਾਰੀ ਮੈਰਿਟ ਸੂਚੀ ਵਿਚ ਵੀ ਵੱਡੀ ਗਿਣਤੀ ਕੁੜੀਆਂ ਨੇ ਬਾਜ਼ੀ ਮਾਰਦਿਆਂ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਕੇ ਸਾਬਤ ਕਰ ਦਿੱਤਾ ਕਿ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ।ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਵਿਚ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 3 ਵਿਦਿਆਰਥੀਆਂ ਨੇ ਆਪਣੇ ਨਾਮ ਦਰਜ ਕਰਵਾਏ ਹਨ।ਜਿੰਨ੍ਹਾਂ `ਚ ਐਮਨ ਮਹਿਮੂਦ ਪੁੱਤਰੀ ਖਾਲਿਦ ਮਹਿਮੂਦ ਨੇ 650 ਅੰਕਾਂ ਵਿਚੋਂ 629 ਅੰਕ (96.77%) 14ਵਾਂ ਰੈਂਕ ਪ੍ਰਾਪਤ ਕਰਕੇ ਜਿਲ੍ਹੇ ਚੋਂ ਚੋਥੀ ਪੁਜੀਸ਼ਨ ਪ੍ਰਾਪਤ ਕੀਤੀ, ਜਦ ਕਿ ਇਸੇ ਸਕੂਲ ਦਾ ਵਿਦਿਆਰਥੀ ਮੁਹੰਮਦ ਸਮੀਰ ਪੁੱਤਰ ਸ਼੍ਰੀ ਸ਼ੋਕਤ ਅਲੀ ਨੇ 650 ਅੰਕਾਂ ਵਿਚੋਂ 623 (95.85%) ਅੰਕ ਪ੍ਰਾਪਤ ਕਰਕੇ 20ਵਾਂ ਤੇ ਤਸਨੀਮ ਪੁੱਤਰੀ ਮੁਹੰਮਦ ਯੂਨਸ ਨੇ 650 ਅੰਕਾਂ ਵਿੱਚੋਂ 621 (95.55%) ਅੰਕ 22ਵਾਂ ਰੈਂਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ।ਇਸ ਮੌਕੇ ਜਦੋਂ ਸਾਡੇ ਪੱਤਰਕਾਰ ਨੇ ਮੈਰਿਟ `ਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਐਮਨ ਮਹਿਮੂਦ ਤੇ ਤਸਨੀਮ ਨੇ ਕਿਹਾ ਕਿ ਉਹ ਭਵਿੱਖ `ਚ ਡਾਕਟਰ ਬਣਕੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ। ਇਸੇ ਸਕੂਲ ਦੇ ਵਿਦਿਆਰਥੀ ਮੁਹੰਮਦ ਸਮੀਰ ਨੇ ਕਿਹਾ ਕਿ ਉਹ ਆਈ.ਪੀ.ਐਸ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨਾ ਹੀ ਉਸਦਾ ਸਪਨਾ ਹੈ।
ਉਕਤ ਵਿਦਿਆਰਥੀਆਂ ਨੇ ਇਸ ਸਫਲਤਾ ਦਾ ਸਿਹਰਾ ਅਪਣੇ ਮਾਤਾ-ਪਿਤਾ, ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਿਹਾਨਾ ਨਕਵੀ, ਵਾਇਸ ਪ੍ਰਿੰਸੀਪਲ ਮੁਹੰਮਦ ਸ਼ਕੀਲ ਤੇ ਅਧਿਆਪਕਾਂ ਦੇ ਸਿਰ ਬੰਨਦਿਆਂ ਕਿਹਾ ਕਿ ਇਨ੍ਹਾਂ ਦੇ ਮਾਰਗ ਦਰਸ਼ਨ ਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਹੀ ਇਸ ਸਫਲਤਾ ਨੂੰ ਪ੍ਰਾਪਤ ਕਰ ਸਕੇ ਹਨ। ਐਮਨ ਮਹਿਮੂਦ, ਤਸਨੀਮ ਤੇ ਸਮੀਰ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਅਸੀਂ ਟੀਚੇ ਨੂੰ ਪੂਰਾ ਕਰਨ ਲਈ ਅਪਣੇ ਮਨ `ਚ ਠਾਨ ਲਈਏ ਤਾਂ ਸਖਤ ਮਿਹਨਤ ਤੇ ਲਗਨ ਨਾਲ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਮੁਹੰਮਦ ਯਾਮੀਨ, ਮੈਨੇਜਰ ਸਾਬਰ ਅਲੀ ਜੁਬੈਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ, ਮਾਪਿਆਂ ਦੀ ਯੋਗ ਰਹਿਨੁਮਾਈ ਤੇ ਸਕੂਲ ਦੇ ਸਟਾਫ ਮੈਂਬਰਾਂ ਦੀ ਮਿਹਨਤ ਨੂੰ ਸੋਂਪਦੇ ਹੋਏ ਆਸ ਪ੍ਰਗਟ ਕੀਤੀ ਕਿ ਸਕੂਲ ਭਵਿੱਖ ’ਚ ਵੀ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰੇਗਾ। ਇਨ੍ਹਾਂ ਬੱਚਿਆਂ ਦੇ ਮੈਰਿਟ ਸੂਚੀ ਵਿਚ ਨਾਂ ਸ਼ਾਮਲ ਹੋਣ ‘ਤੇ ਜਿਥੇ ਮਾਪਿਆਂ ਵੱਲੋਂ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਉਕਤ ਸਕੂਲ ਦੇ ਪ੍ਰਬੰਧਕਾਂ ਵੱਲੋਂ ਵੀ ਆਪਣੀਆਂ ਵਿਦਿਆਰਥਣਾਂ ਦੇ ਸਕੂਲ ਦਾ ਨਾਂ ਰੋਸ਼ਨ ਕਰਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਇਨ੍ਹਾਂ ਬੱਚੀਆਂ ਨੂੰ ਸਕੂਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਦੇ ਵਾਇਸ ਪ੍ਰਿੰਸੀਪਲ ਮੁਹੰਮਦ ਸ਼ਕੀਲ ਨੇ ਕਿਹਾ ਕਿ ਅਲ-ਫਲਾਹ ਸਕੂਲ ਦੇ ਬੱਚੇ ਹਮੇਸ਼ਾਂ ਹੀ ਮੈਰਿਟ `ਚ ਅਪਣਾ ਨਾਮ ਦਰਜ ਕਰਵਾਉਂਦੇ ਆ ਰਹੇ  ਹਨ, ਕਿਉਂਕਿ ਸਕੂਲ ਵੱਲੋਂ ਪੜ੍ਹਾਈ ਬਾਰੇ ਕਦੇ ਵੀ ਸਮਝੋਤਾ ਨਹੀਂ ਕੀਤਾ ਜਾਂਦਾ ਅਤੇ ਬੱਚਿਆਂ ਨੂੰ ਸਮੇਂ-ਸਮੇਂ ਤੇ ਪੜ੍ਹਾਈ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਸਲੀਮ ਬਖਸ਼ੀ, ਯਾਸੀਨ ਖਾਲਿਦ, ਅਲਤਾਫ ਚੋਹਾਨ, ਅਸ਼ਰਫ ਢਿੱਲੋਂ ਤੇ ਹੋਰ ਟਰੱਸਟ ਦੇ ਮੈਂਬਰਾਂ ਨੇ ਵੀ ਅਪਣੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਮੈਰਿਟ ਸੂਚੀ `ਚ ਆਉਣ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply