Thursday, April 18, 2024

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਇਨਕੁਆਰੀ ਕਮਿਸ਼ਨ ਵਲੋਂ ਕੰਮ ਸ਼ੁਰੂ

ਧੂਰੀ, 22 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – Guru Granth Sahibਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਪੂਰੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ।ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਦੀ ਰਹਿਨੁਮਾਈ `ਚ ਕਮਿਸ਼ਨ ਆਫ ਇੰਨਕੁਆਰੀ ਦਾ ਗਠਨ ਕੀਤਾ ਗਿਆ ਹੈ।ਇਨਕੁਆਰੀ ਕਮਿਸ਼ਨ ਵੱਲੋਂ ਜਨਤਕ ਸੂਚਨਾ ਦਿੱਤੀ ਗਈ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਬੇਅਦਬੀ ਦੀ ਘਟਨਾ ਸਬੰਧੀ ਕਿਸ ਕਿਸਮ ਦੀ ਕੋਈ ਵੀ ਜਾਣਕਾਰੀ ਹੈ ਤਾਂ ਉਹ 30 ਦਿਨਾਂ ਦੇ ਅੰਦਰ-ਅੰਦਰ ਕਮਿਸ਼ਨ ਦੇ ਦਫਤਰ ਵਿੱਚ ਅਰਜ਼ੀ ਰਾਹੀਂ ਜਾਂ ਹਲਫੀਆ ਬਿਆਨ ਰਾਹੀਂ ਖੁਦ ਹਾਜ਼ਰ ਹੋ ਕੇ ਜਾਣਕਾਰੀ ਦੇ ਸਕਦਾ ਹੈ।ਇਸ ਤੋਂ ਇਲਾਵਾ ਕਮਿਸ਼ਨ ਨੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਜਿਲਾ੍ਹ ਵਾਈਜ਼ ਜਾ ਕੇ ਬਿਆਨ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ 6 ਜੂਨ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, 8 ਜੂਨ ਨੂੰ ਕਪੂਰਥਲਾ, ਜਲੰਧਰ ਤੇ ਹੁਸ਼ਿਆਰਪੁਰ, 12 ਜੂਨ ਨੂੰ ਲੁਧਿਆਣਾ, ਫਤਿਹਗੜ੍ਹ ਸਾਹਿਬ ਤੋਂ ਰੋਪੜ, 14 ਜੂਨ ਨੰੁ ਪਟਿਆਲਾ, ਸੰਗਰੂਰ ਤੇ ਐਸ.ਏ.ਐਸ ਨਗਰ (ਮੋਹਾਲੀ), 16 ਜੂਨ ਨੂੰ ਮੁਕਤਸਰ, ਫਿਰੋਜ਼ਪੁਰ ਤੇ ਫਰੀਦਕੋਟ, 19 ਜੂਨ ਨੂੰ ਬਠਿੰਡਾ, ਫਾਜ਼ਿਲਕਾ ਤੇ ਬਰਨਾਲਾ ਅਤੇ 20 ਜੂਨ ਨੂੰ ਮਾਨਸਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਦੇ ਲੋਕ ਇੰਨਕੁਆਰੀ ਕਮਿਸ਼ਨ ਕੋਲ ਬੇਅਦਬੀ ਦੀ ਜਾਣਕਾਰੀ ਹੋਣ ਸਬੰਧੀ ਆਪਣੇ ਬਿਆਨ ਦਰਜ ਕਰਵਾ ਸਕਦੇ ਹਨ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply