Friday, March 29, 2024

ਸ.ਸ.ਸ ਸਕੂਲ (ਲੜਕੇ) ਦਸਵੀਂ ਪ੍ਰੀਖਿਆ ’ਚ ਅੱਵਲ ਆਏ ਵਿਦਿਆਰਥੀ ਸਨਮਾਨਿਤ

ਸਮਰਾਲਾ, 24 ਮਈ ((ਪੰਜਾਬ ਪੋਸਟ ਬਿਊਰੋ) –PPN2405201712ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਮੈਟ੍ਰਿਕ ਪ੍ਰੀਖਿਆ ਦੇ ਨਤੀਜਿਆਂ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਟ੍ਰਿਕ ਪ੍ਰੀਖਿਆ ਵਿੱਚ ਸਕੂਲ ਦੇ ਧਨਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 527/650, ਦਿਲਜੋਤ ਸਿੰਘ ਪੁੱਤਰ ਇਕਬਾਲ ਸਿੰਘ ਨੇ 513/650 ਅਤੇ ਅਭਿਸ਼ੇਕ ਕੁਮਾਰ ਪੁੱਤਰ ਰਾਜ ਕੁਮਾਰ ਨੇ 507/650 ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਦੇ ਹੋਏ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਕੂਲ ’ਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਵੀ ਕੀਤਾ ਗਿਆ।ਪ੍ਰਿੰਸੀਪਲ ਵੱਲੋਂ ਅੱਵਲ ਆਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਇਸ ਸਫਲਤਾ ਲਈ ਮੁਬਾਰਕਾਂ ਵੀ ਦਿੱਤੀਆਂ ਗੲਂੀਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।
ਇਸ ਮੌਕੇ ਲੈਕਚਰਾਰ ਬਲਰਾਜ ਸਿੰਘ, ਜਤਿੰਦਰ ਕੁਮਾਰ, ਰਾਜੀਵ ਰਤਨ, ਹਰੀ ਚੰਦ ਵਰਮਾ, ਜਗਜੀਤ ਸਿੰਘ ਬਾਠ, ਹਰਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਜਸਵਿੰਦਰ ਸਿੰਘ, ਵਿਨੋਦ ਰਾਵਲ, ਗੁਰਦਰਸ਼ਨ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਕਿਰਨ ਬਾਲਾ, ਸੁਨੀਤਾ ਅਰੋੜਾ, ਅਜੈ ਸਿੰਘ, ਸਤਨਾਮ ਸਿੰਘ, ਨੀਲਮ ਕੌਰ, ਸਨਦੀਪ ਕੌਰ, ਸੀਮਾ ਖੰਨਾ, ਮੋਨਿਕਾ ਰਾਣੀ, ਬਲਰਾਜ ਸਿੰਘ ਤੇ ਪ੍ਰੀਤ ਪਵਾਰ (ਕੰਪਿ: ਫ਼ੈਕਲਟੀ), ਬੀਰ ਬਹਾਦਰ ਸਿੰਘ, ਪਵਨ ਕੁਮਾਰ, ਰਾਜਿੰਦਰ ਸਿੰਘ, ਪਵਨਪ੍ਰੀਤ ਸਿੰਘ ਪੰਧੇਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਹੋਏ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply