Thursday, May 29, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਅਰਦਾਸ ਦਿਵਸ

ਅੰਮ੍ਰਿਤਸਰ, 15 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਸ਼ਰਧਾ ਪੂਰਵਕ ਕਰਵਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।ਇਸ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਕੂਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਵਰਨਿੰਗ ਕੌਂਸਲ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸੈਸ਼ਨ ਦੇ ਖ਼ਤਮ ਹੋਣ ਤੋਂ ਪਹਿਲਾਂ ਅਰਦਾਸ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ, ਤਾਂ ਜੋ ਉਹ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਣ।ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭ-ਇੱਛਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …