Friday, May 30, 2025
Breaking News

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ

ਅੰਮਿ੍ਰਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਭਾਸ਼ਾਈ ਕੋਸ਼ਲਤਾ ਦੇ ਵਿਕਾਸ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਈ ਇਸ ਵਰਕਸ਼ਾਪ ’ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸਾਬਕਾ ਪਿ੍ਰੰਸੀਪਲ ਡਾ. ਮਨਪ੍ਰ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।
ਆਪਣੇ ਸਵਾਗਤੀ ਭਾਸ਼ਣ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਭਾਸ਼ਾ ਰਾਹੀਂ ਹੀ ਸਮਾਜ ਦਾ ਵਿਕਾਸ ਹੁੰਦਾ ਹੈ ਅਤੇ ਭਾਸ਼ਾਈ ਕੋਸ਼ਲਤਾ ’ਚ ਨਿਪੁੰਨਤਾ ਹਾਸਲ ਕਰਨ ਨਾਲ ਹੀ ਵਿਅਕਤੀ ਆਪਣੀ ਸਖਸ਼ੀਅਤ ਦਾ ਵਿਕਾਸ ਕਰ ਸਕਦਾ ਹੈ।
ਇਸ ਵਰਕਸ਼ਾਪ ਦੌਰਾਨ ਡਾ. ਮਨਪ੍ਰੀਤ ਕੌਰ ਨੇ ਅਧਿਆਪਕ ਦੀ ਭਾਸ਼ਾਈ ਨਿਪੁੰਨਤਾ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਭਾਸ਼ਾਈ ਕੋਸ਼ਲਾ ਦੇ ਬਾਰੇ ਗਿਆਨ ਦਿੱਤਾ।ਉਨ੍ਹਾਂ ਨੇ ਉਹ ਸਾਰੀਆਂ ਤਕਨੀਕਾਂ ਦੀ ਵਰਤੋਂ ਕਰਕੇ ਦੱਸੀ, ਜਿਹੜੀਆਂ ਇੱਕ ਅਧਿਆਪਕ, ਜਮਾਤ ’ਚ ਅਤੇ ਜਮਾਤ ਤੋਂ ਬਾਹਰ ਵਿਦਿਆਰਥੀਆਂ ਦੇ ਭਾਸ਼ਾਈ ਕੋਸ਼ਲ ਦਾ ਵਿਕਾਸ ਕਰਨ ਲਈ ਵਰਤਦਾ ਹੈ।ਪ੍ਰੋਗਰਾਮ ਕੋ ਆਰਡੀਨੇਟਰ ਸ੍ਰੀਮਤੀ ਮਨਜੋਗਿਤਾ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ।ਡਾ. ਹਰਪ੍ਰੀਤ ਕੌਰ ਨੇ ਡਾ. ਮਨਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਤੋਂ ਇਲਾਵਾ ਹੋਰ ਕਾਲਜ ਸਟਾਫ਼ ਹਾਜ਼ਰ ਸੀ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …