Thursday, March 28, 2024

ਵੱਟਸ ਐਪ ਜਾਂ ਫੇਸਬੁਕ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਭੱਦਾ ਮਜ਼ਾਕ ਸਿੱਖ ਬਰਦਾਸ਼ਤ ਨਹੀਂ ਕਰ ਸਕਦੇ – ਜਥੇਦਾਰ

Giani-Gurbachan-Singh1

ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਖ਼ਤ ਲਹਿਜੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਟਸ ਐਪ ਜਾਂ ਫੇਸਬੁਕ ਉਪਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਭੱਦਾ ਮਜ਼ਾਕ ਕੀਤਾ ਜਾਂਦਾ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਭੜਕਾਹਟ ਵੀ ਪੈਦਾ ਹੁੰਦੀ ਹੈ।ਸੰਗਤਾਂ ਸੁਚੇਤ ਰਹਿਣ।ਇਸ ਤਰ੍ਹਾਂ ਦੇ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ।ਜੇਕਰ ਕਿਸੇ ਵਿਅਕਤੀ ਨੂੰ ਇਸ ਤਰ੍ਹਾਂ ਦੇ ਅਨਸਰਾਂ ਦਾ ਪਤਾ ਚਲਦਾ ਹੈ ਤਾਂ ਨੇੜਲੇ ਥਾਣੇ ਵਿੱਚ ਅਤੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਤਲਾਹ ਭੇਜਣ ਦੀ ਖੇਚਲ ਕਰਨ, ਜਿਸ ਨਾਲ ਇਹੋ ਜਿਹੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਸਿੱਖ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥਾਂ ਦੀ ਵਿਰੋਧਤਾ ਜਾਂ ਬੇਅਦਬੀ ਨਹੀਂ ਕਰਦਾ।ਪ੍ਰੰਤੂ ਜੋ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ ਕਰਦੇ ਹਨ ,ਉਹ ਇਹ ਵੀ ਚੇਤੇ ਕਰ ਲੈਣ ਕਿ ਇਸ ਤਰ੍ਹਾਂ ਦੀ ਨਫਰਤ ਪੈਦਾ ਕਰਨ ਵਾਲੇ ਲੋਕ ਕਿਤੇ ਇਸ ਨਫਰਤ ਦੀ ਅੱਗ ਵਿਚ ਆਪ ਹੀ ਨਾ ਸੜ ਜਾਣ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply