Friday, April 19, 2024

ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ 12ਵੀਂ ਦੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ

PPN2605201505

ਅੰਮ੍ਰਿਤਸਰ, 26 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ 12ਵੀਂ ਬੋਰਡ ਦੇ ਐਲਾਨੇ ਗਏ ਨਤੀਜੇ ਵਿੱਚ ਵਧੀਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰਦਿਆ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਜਤਿਨ ਨੇ ਨਾਨ ਮੈਡੀਕਲ ਗਰੁੱਪ ਵਿੱਚ 92 ਪ੍ਰਤੀਸ਼ਤ ਨਾਲ ਸਕੂਲ ਵਿੱਚ ਪਹਿਲਾਂ ਸਥਾਨਕ ਹਾਸਲ ਕੀਤਾ ਹੈ। ਜਦ ਕਿ 4 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅਤੇ 5 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।

             ਸਕੂਲ ਪ੍ਰਿੰਸੀਪਲ ਸ੍ਰੀਮਤੀ ਦਵਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਸਕੂਲ ਦੇ 32 ਵਿਦਿਆਰਥੀਆਂ ਦੇ ਇਮਤਿਹਾਨ ਦਿੱਤੇ, ਜਿਨ੍ਹਾਂ ਵਿੱਚੋਂ 3 ਵਿਦਿਆਰਥੀ ਹਾਰਦੀਕ ਵਰਮਾ, ਹਰਮੀਤ ਕੌਰ ਮੱਲ੍ਹੀ ਅਤੇ ਰਮਨਦੀਪ ਕੌਰ ਨੇ ਅੰਗਰੇਜੀ ਵਿੱਚ 95 ਪ੍ਰਤੀਸ਼ਤ, ਜਦਕਿ ਜਤਿਨ ਨੇ ਫ਼ਿਜੀਕਲ ਐਜ਼ੂਕੇਸ਼ਨ ਵਿੱਚ 96, ਕਮਿਸਟਰੀ ਵਿੱਚ 95 ਅਤੇ ਫ਼ਿਜੀਕਸ ਵਿੱਚ 91 ਪ੍ਰਤੀਸ਼ਤ ਨੰਬਰ ਲਏ। ਇਸੇ ਤਰ੍ਹਾਂ ਵਿਸ਼ਮਾ ਨੇ ਬਿਜ਼ਨੈਸ ਸਟੱਡੀਜ਼ ਵਿੱਚ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਮੈਡੀਕਲ ਸਟਰੀਮ ਦੀ ਵਿਦਿਆਰਥਣ ਰੌਬਿਨਬੀਰ ਕੌਰ ਨੇ ਪੀ. ਐੱਮ. ਟੀ. ਪ੍ਰੀਖਿਆ ਵਿੱਚ 1100 ਰੈਕ ਹਾਸਲ ਕੀਤਾ। ਉਨ੍ਹਾਂ ਨੇ ਇਸ ਚੰਗੇ ਨਤੀਜੇ ਲਈ ਵਿਦਿਆਰਥੀ ਅਤੇ ਸਮੂੰਹ ਅਧਿਆਪਕ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply