Thursday, March 28, 2024

ਦਿੱਲੀ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਮਨਾਇਆ ਗਿਆ

ppn2609201612
ਨਵੀਂ ਦਿੱਲੀ, 26 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਬੜੀ ਸ਼ਰਧਾ ਨਾਲ ਗੁਰਦੁਆਰਾ ਨਾਨਕ ਪਿਆਊ ਵਿਖੇ ਮਨਾਇਆ ਗਿਆ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਖਲੋਣ ਦਾ ਸੰਗਤਾਂ ਨੂੰ ਸੱਦਾ ਦਿੰਦੇ ਹੋਏ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਨੂੰ ਸੰਗਤਾਂ ਤਕ ਪਹੁੰਚਾਉਣ ਵਿਚ ਵਿਚਾਰਕ ਤੌਰ ਤੇ ਨਾਕਾਮ ਵੀ ਦੱਸਿਆ। ਸਿਰਸਾ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚਲ ਰਹੀਆਂ ਤਿਆਰੀਆਂ ਦਾ ਜਿਕਰ ਕਰਦੇ ਹੋਏ ਕਮੇਟੀ ਵੱਲੋਂ ਇਤਿਹਾਸ ਨੂੰ ਸੰਗਤਾਂ ਤਕ ਪਹੁੰਚਾਉਣ ਵਾਸਤੇ ਕੀਤੇ ਗਏ ਜਤਨਾ ਦਾ ਹਵਾਲਾ ਦਿੱਤਾ।
ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਰਾਜ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਕੀਤੀ ਗਈ ਘਾਲਣਾ ਦਾ ਮੁੱਲ ਦੇਸ਼ ਦੇ ਲੋਕਾਂ ਅਤੇ ਇਤਿਹਾਸਕਾਰਾਂ ਵੱਲੋਂ ਨਾ ਪਾਉਣ ਦਾ ਵੀ ਸਿਰਸਾ ਨੇ ਦੋਸ਼ ਲਗਾਇਆ। ਸਿਰਸਾ ਨੇ ਦਿੱਲੀ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵੱਲੋਂ ਪੂਰੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਕਾਰਜ ਕਰਨ ਦਾ ਵੀ ਦਾਅਵਾ ਕੀਤਾ। ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਥਾ ਵਿਚਾਰਾਂ ਦੌਰਾਨ ਗੁਰੂ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਪੰਥ ਦੇ ਉ-ਘੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

ppn2609201613
ਇਸ ਮੌਕੇ 1984 ਸਿੱਖ ਕਤਲੇਆਮ ਬਾਰੇ ਫਿਲਮ ”31 ਦਸੰਬਰ” ਦੇ ਡਾਇਰੈਕਟਰ ਹੈਰੀ ਸਚਦੇਵਾ ਅਤੇ ਬਾਬਾ ਖਾਲਸਾ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਮੈਂਬਰ ਗੁਰਦੇਵ ਸਿੰਘ ਭੋਲਾ, ਰਵਿੰਦਰ ਸਿੰਘ ਖੁਰਾਣਾ, ਹਰਵਿੰਦਰ ਸਿੰਘ ਕੇ.ਪੀ., ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਚੰਢੋਕ ਅਤੇ ਚਮਨ ਸਿੰਘ ਇਸ ਮੌਕੇ ਮੌਜੂਦ ਸਨ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply