Thursday, March 28, 2024

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 9 ਅਕਤੂਬਰ ਨੂੰ ਹੋਵੇਗਾ- ਬੇਦੀ

Diljit Singh Bediਅੰਮ੍ਰਿਤਸਰ, 26 ਸਤੰਬਰ (ਗੁਰਪ੍ਰੀਤ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ 9 ਅਕਤੂਬਰ 2016ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੀਕ ਗੁਰਮਤਿ ਸਮਾਗਮ ਕਰਵਾਏ ਜਾਣਗੇ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਰਣਜੀਤ ਸਿੰਘ ਗੌਹਰ ਤੇ ਭਾਈ ਕ੍ਰਿਸਨ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਇਸ ਦੇ ਇਲਾਵਾ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਸਾਬਕਾ ਹਜ਼ੂਰੀ ਰਾਗੀ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਛਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਨਾਮਵਰ ਢਾਡੀ ਤੇ ਕਵੀਸ਼ਰੀ ਜਥਿਆਂ ਵਿੱਚ ਗਿਆਨੀ ਮੇਜਰ ਸਿੰਘ ਖਾਲਸਾ, ਬੀਬੀ ਰਣਬੀਰ ਕੌਰ ਖਾਲਸਾ, ਭਾਈ ਸੁੱਚਾ ਸਿੰਘ ਤੇ ਭਾਈ ਸਤਨਾਮ ਸਿੰਘ ਦੇ ਜਥਿਆਂ ਵੱਲੋਂ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਇਸ ਦਿਨ ਪ੍ਰੀਵਾਰਾਂ ਸਮੇਤ ਪਹੁੰਚ ਕੇ ਕਲਗੀਧਰ ਦਸਮੇਸ਼ ਪਿਤਾ ਦੀਆਂ ਰਹਿਮਤਾਂ, ਬਖਸ਼ਿਸ਼ਾਂ ਅਤੇ ਖੁਸ਼ੀਆਂ ਦੇ ਪਾਤਰ ਬਨਣ ਅਤੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply