Thursday, March 28, 2024

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਮਹੱਤਵ ਤੋਂ ਕਰਵਾਇਆ ਜਾਣੂ

ppn2709201605

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਅੰਮ੍ਰਿਤਸਰ ਸ੍ਰੀ ਪੀ. ਕੇ ਮਲਹੋਤਰਾ ਦੀ ਅਗਵਾਈ ਹੇਠ ਸਵਾਮੀ ਸੱਤਿਆਨੰਦ ਕਾਲਜ ਤੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ 200 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਵੋਟ ਪਾਉਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸ੍ਰੀ ਪੀ. ਕੇ ਮਲਹੋਤਰਾ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਵੋਟਰ ਦੀ ਵੋਟ ਬਣਨ ਅਤੇ ਹਰ ਵੋਟਰ ਵਲੋਂ ਵੋਟ ਪਾਉਣ ਨਾਲ ਹੀ ਲੋਕਤੰਤਰ ਮਜ਼ਬੂਤ ਹੋ ਸਕਦਾ ਹੈ। ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਬਿਨਾਂ ਕਿਸੇ ਦਬਾਅ ਦੇ ਵੋਟ ਪਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਚੋਣ ਕਾਨੂੰਗੋ ਇੰਦਰਜੀਤ ਸਿੰਘ, ਸੁਪਰਵਾਈਜ਼ਰ ਅਫ਼ਸਰ ਜਰਨੈਲ ਸਿੰਘ, ਦਿਲਬਾਗ ਸਿੰਘ, ਬਿਕਰਮਜੀਤ ਸਿੰਘ, ਦੇਸ਼ ਬੰਧੂ, ਸਰਬਜੀਤ ਸਿੰਘ, ਗਗਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply