Thursday, April 18, 2024

ਡੇਂਗੂ ਪ੍ਰਤੀ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ

ppn2709201606

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਇਕ ਰਿਕਸ਼ਾ ਰੈਲੀ ਨੂੰ ਝੰਡੀ ਦੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪਰਹੇਜ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਕਾਰਾ ਸਾਮਾਨ ਛੱਤਾਂ ‘ਤੇ ਸੁੱਟਣ ਦੀ ਬਜਾਏ ਨਸ਼ਟ ਕਰ ਦੇਣਾ ਚਾਹੀਦਾ ਹੈ ਜਾਂ ਕਬਾੜੀਏ ਨੂੰ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਦਿਨ ਵੇਲੇ ਪੂਰੀਆਂ ਬਾਹਵਾਂ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕੀਤਾ ਜਾਵੇ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਮਦਨ ਮੋਹਨ ਨੇ ਇਸ ਦੌਰਾਨ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ, ਜੋ ਏਡੀਜ਼ ਅਜਿਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ ਆਦਿ ਹਨ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫ਼ਤ ਚੈੱਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply