Friday, March 29, 2024

ਸਿੰਥੈਟਿਕ ਡੋਰ ਨੂੰ ਵੇਚਣ, ਵਰਤਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ

Amar S  Chahal 1

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਨਵੰਬਰ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਸ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply