Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Author Archives: ppadmin

34ਵਾਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਆਯੋਜਿਤ

PUNJ2102201933

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਟੀਜ਼ ਦੁਆਰਾ 34ਵਾਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਚੰਡੀਗੜ੍ਹ ਯੂਨੀਵਰਿਸਟੀ ਚੰਡੀਗੜ੍ਹ ਵਿਖੇ ਆਯੋਜਿਤ ਕਰਵਾਇਆ ਗਿਆ।ਇਸ ਫੈਸਟੀਵਲ ਵਿਚ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਡਾ. ਜਗਜੀਤ ਕੌਰ ਡਾਇਰੈਕਟਰ ਯੁਵਕ ਭਲਾਈ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸੰਗੀਤ, ਥੀਏਟਰ ਤੇ ਫਾਇਨ ਆਰਟਸ ਦੀਆਂ ... Read More »

ਸ਼੍ਰੋਮਣੀ ਕਮੇਟੀ ਲੇਹ ਲਦਾਖ ਵਿਚ ਕਰਵਾਏਗੀ ਗੁਰਮਤਿ ਸਮਾਗਮ

PUNJ2102201932

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਹਰ ਸਾਲ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ’ਤੇ  ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ... Read More »

ਵਿਦਿਆਰਥਣ ਮਨਦੀਪ ਕੌਰ ਦਾ ਹੱਪ ਕਵਾਨ ਡੂ ਖੇਡ `ਚ ਸਿਲਵਰ ਮੈਡਲ ਜਿੱਤਣ ’ਤੇ ਸਨਮਾਨ

PUNJ2102201931

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਗਰਲਜ਼ ਝਾੜ ਸਾਹਿਬ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ 31 ਹਜ਼ਾਰ ਰੁਪਏ, ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੀ ਹਾਜ਼ਰ ਸਨ।ਪਿੰਡ ... Read More »

ਗੁਰਸਿੱਖ ਬੀ.ਡੀ.ਐਸ ਵਿਦਿਆਰਥੀਆਂ ਲਈ ਮਾਤਾ ਤ੍ਰਿਪਤਾ ਸਕੀਮ ਲਾਗੂ

PUNJ2102201930

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਇਕੱਤਰਤਾ ਘਰ ਵਿਖੇ ਹੋਈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਟਰੱਸਟ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਤਿਆ ’ਤੇ ਵਿਚਾਰ ਕੀਤੀ ਗਈ। ਇਕੱਤਰਤਾ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ’ਤੇ ਹੋਏ ਆਤਮਘਾਤੀ ... Read More »

ਸ਼ਬਦ ਗੁਰੂ ਯਾਤਰਾ ਗੁ. ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਰਵਾਨਾ

PUNJ2102201929

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੀਰਾ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ... Read More »

ਆਲ ਇੰਡੀਆ ਹਾਕੀ ਕੱਪ – ਆਰ.ਸੀ.ਐਫ਼ ਕਪੂਰਥਲਾ ਨੇ ਓਡੀਸਾ ਤੇ ਸਟੀਲ ਪਲਾਂਟ ਭਿਲਾਈ ਨੂੰ ਹਰਾਇਆ

PUNJ2102201927

  ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ   ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਦੂਸਰੇ ਦਿਨ ਖਿਡਾਰਣਾਂ ਨੇ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ ਦੇ ਟੂਰਨਾਮੈਂਟ ’ਚ ਆਰ.ਸੀ.ਐਫ਼ ਕਪੂਰਥਲਾ ... Read More »

ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ 151 ਮੈਂਬਰੀ ਵਫਦ ਨੇ ਆਪਣਾ ਸਟੈਂਡ ਕੀਤਾ ਸਪੱਸ਼ਟ

PUNJ2102201925

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਦੀ ਹੋਈ ਅਹਿਮ ਮੀਟਿੰਗ ਵਿਚ ਸ਼ਾਮਿਲ 151 ਮੈਂਬਰੀ ਵਫਦ ਨੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅਤੇ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਨੂੰ ਪੜ੍ਹੋ ਪੰਜਾਬ ਬੰਦ ਦੇ ਫੈਸਲੇ ਸੰਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ।          ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਾਰੀ ਸਥਿਤੀ ਤੋਂ ਜਾਣੂ ਕਰਵਾਉਣ ... Read More »

`ਪ੍ਰਿੰਟ ਡਿਜ਼ਾਈਨ ਤੇ ਮੇਕ ਇਨ ਇੰਡੀਆ` ਵਿਸ਼ੇ `ਤੇ ਗੈਸਟ ਲੈਕਚਰ ਕਰਵਾਇਆ

MakeInIndia-logo

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਪ੍ਰਕਿਰਿਆ ਨਾਲ ਦੇਸ਼ ਦੇ ਵਿਕਾਸ `ਤੇ ਇਕ ਵੱਡਾ ਪ੍ਰਭਾਵ ਪਿਆ ਹੈ।ਜਦੋ ਕਿ ਕਈ ਵਿਦਿਆਰਥੀ ਆਪਣੇ ਪੱਧਰ `ਤੇ ਬਿਜਨਸ਼ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਨੌਕਰੀਆ ਦੇ ਮੌਕੇ ਪ੍ਰਦਾਨ ਕਰਦੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਭਰ ਰਹੇ ਉਦਮੀਆਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ ... Read More »

ਗੇ੍ਸ ਪਬਲਿਕ ਸਕੂਲ ਵਿਖੇ ਬੱਚਿਆਂ ਦੀ ਫੇਅਰਵੈਲ ਪਾਰਟੀ ਕਰਵਾਈ

PUNJ2102201924

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਦੱਸਵੀਂ ਅਤੇ ਬਾਰਵੀਂ ਕਲਾਸ ਦੀ ਫੇਅਰਵੈਲ ਪਾਰਟੀ ਕਰਵਾਈ ਗਈ।ਨੌਵੀਂ, ਦਸਵੀਂ ਅਤੇ ਗਿਆਰਵੀਂ ਨੇ ਬਾਰਵੀਂ ਕਲਾਸ ਦੇ ਬੱਚਿਆਂ ਦੇ ਮਨੋਰੰਜਨ ਲਈ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ ਅਤੇ ਇਸ ਸਮੇਂ ਵੱਖ-ਵੱਖ ਖੇਡਾ ਵੀ ਕਰਵਾਈਆਂ ਗਈਆਂ।ਇਸ ਦੋਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ... Read More »

ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪਹਿਲੇ ਭਾਸ਼ਣ ਦਾ ਆਯੋਜਨ

Gndu1

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪ੍ਰੋ. ਸਰਦਾਰ ਸਿੰਘ ਢੇਸੀ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪਹਿਲੇ ਭਾਸ਼ਣ ਦਾ ਆਯੋਜਨ ਕੀਤਾ ਗਿਆ।ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਨਦੀਪ ਬੱਲ ਮੁਖੀ ਨੇ ਸਪੀਕਰ ਦੀ ਜਾਣ ਪਹਿਚਾਣ ਕਰਵਾ ਕੇ ਸ਼ੁਰੂਆਤ ਕੀਤੀ।ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਅੰਸ਼ੂ ਮਲਹੋਤਰਾ ... Read More »