Saturday, June 3, 2023

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੂਗੋਲ ਵਿਭਾਗ ਵਲੋਂ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਗੈਸਟ ਲੈਕਚਰ ’ਚ ਐਸ.ਆਰ ਸਰਕਾਰੀ ਕਾਲਜ ਅੰਮ੍ਰਿਤਸਰ ਤੋਂ ਭੂਗੋਲ ਵਿਭਾਗ ਦੇ ਮੁਖੀ ਉਘੇ ਬੁਲਾਰੇ ਡਾ: ਸਤਿੰਦਰ ਕੌਰ ਨੇ ਸ਼ਿਰਕਤ ਕੀਤੀ। ਡਾ. ਸਤਿੰਦਰ ਕੌਰ …

Read More »

ਖ਼ਾਲਸਾ ਕਾਲਜ ਐਜ਼ੂਕੇੇਸ਼ਨ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਆਈ.ਬੀ.ਟੀ ਦੇ ਸਹਿਯੋਗ ਨਾਲ ‘ਕਾਲਜ ਦੇ ਕੈਂਪਸ ’ਚ ਕੈਰੀਅਰ ਕੌਂਸਲਿੰਗ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ।ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਮਨਦੀਪ ਕੌਰ ਦੇ ਨਿਰਦੇਸ਼ਾਂ ‘ਤੇ ਕਰਵਾਏ ਇਸ ਲੈਕਚਰ ’ਚ ਜਤਿੰਦਰ ਕੁਮਾਰ ਅਤੇ ਜਤਿਨ ਕੁਮਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਰਿਸੋਰਸ …

Read More »

ਖਾਲਸਾ ਕਾਲਜ ਵੂਮੈਨ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਹਰ ਸਾਲ ਦੀ ਤਰ੍ਹਾਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਅਰਦਾਸ ਦਿਵਸ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ’ਚ ਕਾਲਜ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰ ਕੇ ਹਾਜ਼ਰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਬੋਰਡ ਦਾ ਨਤੀਜਾ 100% ਰਿਹਾ।ਸਕੂਲ ਦੇ ਵਿਦਿਆਰਥੀ ਨਿਤਿਸ਼ ਕੁਮਾਰ ਨੇ 98% ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਅਨੁਸਾਰ ਸਟੇਟ ‘ਚੋਂ 12ਵਾਂ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਤੇ ਆਨਰੇਰੀ ਸਕੱਤਰ ਰਜਿੰਦਰ …

Read More »

ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਦੇ ਸੰਸਥਾਪਕ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ, ਪਦਮ ਸ਼੍ਰੀ ਸੰਤ ਬਾਬਾ ਇਕਬਾਲ ਸਿੰਘ ਜੀ ਦੇ 97ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਹਿਮਾਚਲ ਪ੍ਰਦੇਸ਼ ਦੇ ਤਪ-ਅਸਥਾਨ ਗੁਰਦੁਆਰਾ ਬੜੂ ਸਾਹਿਬ ਵਿਖੇ 30 ਅਪ੍ਰੈਲ ਅਤੇ 1 ਮਈ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸੰਤ ਸਮਾਗਮ ਵਿੱਚ …

Read More »

ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਕਾਲਜ ਦੀਆਂ ਦੂਜੇ ਸਾਲ ਦੀਆਂ ਕਲਾਸਾਂ ਵਲੋਂ ਆਪਣੇ ਸੀਨੀਅਰ ਵਿਦਿਆਰਥੀ ਸਾਥੀਆਂ ਨੂੰ ਪ੍ਰੋਗਰਾਮ ਮਹਿਫ਼ਲ-ਏ-ਰੁਖ਼ਸਤ ਤਹਿਤ ਵਿਦਾਇਗੀ ਪਾਰਟੀ ਦਿੱਤੀ ਗਈ।ਸਭ ਤੋਂ ਪਹਿਲਾਂ ਸਰਸਵਤੀ ਪੂਜਾ ਅਤੇ ਗਣੇਸ਼ ਵੰਦਨਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਮਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਕੇ ਅੱਗੇ ਵਧਣ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜੱਥੇ ਨੇ ਬਾਣੀ ਦੀ ਛਹਿਬਰ ਲਾਈ।ਸਮਾਗਮ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਲਾਨਾ ਟੈਕ ਫੈਸਟ ਕਰਵਾਇਆ

ਇਨੋਵੇਸ਼ਨ ਅਤੇ ਨਵੀਆਂ ਤਕਨੀਕਾਂ ਦਾ ਮਕਸਦ ਸਮਾਜ ਨੂੰ ਲਾਭ ਪਹੁੰਚਾਉਣਾ – ਛੀਨਾ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਪੰਜਾਬ ਭਰ ਤੋਂ ਪ੍ਰਤਿਭਾ ਅਤੇ ਨਵੀਨਤਾਵਾਂ ਨੂੰ ਆਕਰਸ਼ਿਤ ਕਰਨ ਦੇ ਮਕਸਦ ਤਹਿਤ ਆਈ.ਐਸ.ਟੀ.ਈ ਸਟੂਡੈਂਟ ਚੈਪਟਰ ਦੇ ਸਹਿਯੋਗ ਨਾਲ ਆਈ.ਈ.ਈ ਈ ਵਿਦਿਆਰਥੀ ਸ਼ਾਖਾ ਅਧੀਨ ਰਾਸ਼ਟਰੀ ਪੱਧਰ ਦਾ ਸਾਲਾਨਾ ‘ਟੈਕ-ਫੈਸਟੀਵਲ ‘ਟੈਕ ਊਰਜਾ-2ਕੇ23’ ਕਰਵਾਇਆ ਗਿਆ।ਜਿਸ …

Read More »

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ …

Read More »

‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ …

Read More »