Tuesday, April 16, 2024

ਸਿੱਖਿਆ ਸੰਸਾਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਅਕਾਲ ਅਕੈਡਮੀ ਚੀਮਾਂ ਸਾਹਿਬ ਵਲੋਂ ਸ਼ਬਦ ਗਾਇਨ ਮੁਕਾਬਲਾ, ਗੁਰਮਤਿ ਪ੍ਰੀਖਿਆ ਮੁਕਾਬਲਾ, ਸੁੰਦਰ ਲਿਖਾਈ ਮੁਕਾਬਲਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਸ਼ਬਦ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ ਗੁਰਮਤਿ ਵਿਦਿਆਲਾ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਐਨ.ਐਸ.ਐਸ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।ਇਸ 7 ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪਿੰਡ ਕੋਟ ਖਾਲਸਾ ਵਿਖੇ ਲਿਜਾਇਆ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ’ਚ ਪਿੰਡ ਦੀ ਸਫ਼ਾਈ ਅਤੇ ਪਿੰਡ ਵਾਸੀਆਂ ਨਾਲ ਸਿਹਤਮੰਦ ਸਰੀਰ ’ਤੇ …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਲੋਹੜੀ ਮਨਾਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਲੋਹੜੀ ਦਾ ਤਿਉਹਾਰ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਾ. ਧਵਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਮਿਲਵਰਤਨ ਅਤੇ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦੇ ਨਾਲ ਹੀ ਦੁੱਲੇ ਭੱਟੀ ਦੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਮਨਾਈ ਗਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।ਸਮੂਹ ਖ਼ਾਲਸਾ ਪਰਿਵਾਰ …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਮਹਾਨ ਅਧਿਆਤਮਕ ਆਗੂ, ਯੋਧਾ, ਕਵੀ ਅਤੇ ਦਾਰਸ਼ਨਿਕ ਹੋਏ ਹਨ।ਉਹ ਅਜਿਹੀ ਮਹਾਨ ਸ਼ਖ਼ਸ਼ੀਅਤ ਸਨ, ਜਿੰਨ੍ਹਾਂ ਨੇ ਖਾਲਸਾ ਪੰਥ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ: ਇਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀਵਾਨ ਦੇ ਸੀ੍ਰ ਗੁਰੂ ਹਰਿਕ੍ਰਿਸ਼ਨ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 16 ਜਨਵਰੀ 2024 ਨੂੰ ਆਯੋਜਿਤ ਨਗਰ ਕੀਰਤਨ ਦੇ ਸੁਚਾਰੂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗ ਕੀਤੀ ਗਈ।ਜਿਸ ਤਹਿਤ ਨਗਰ-ਕੀਰਤਨ ਦੇ ਰੂਟ, ਟਰੈਫਿਕ ਵਿਵਸਥਾ, ਅਨੁਸਾਸਨ, …

Read More »

ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੇ ਜਨਮ ਦੀ ਲੋਹੜੀ ਮਨਾਉਣਾ ਸ਼ੁਭ …

Read More »

ਅਕਾਲ ਕਾਲਜ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਨਾਮਵਰ ਵਿੱਦਿਅਕ ਸੰਸਥਾ ਅਕਾਲ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਫਤਿਹਗੜ੍ਹ ਛੰਨਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਰਨਵੀਰ ਸਿੰਘ ਸਿਬੀਆ ਦੀ ਅਗਵਾਈ ਹੇਠ ਕਾਲਜ ਵਿੱਚ ਲੋਹੜੀ ਦੇ ਸਮਾਗਮ ਦੀ ਸ਼ੂਰੂਆਤ ਸਮੂਹ ਸਟਾਫ ਮੈਂਬਰਾਂ ਨੇ ਧੂੂਣੀ ਬਾਲ ਕੇ ਅੱਗ ਵਿੱਚ ਤਿਲ ਸੁੱਟ ਕੇ ਕੀਤੀ।ਸਮਾਗਮ ਮੌਕੇ ਵਿਦਿਆਰਥਣਾਂ ਨੇ ਸਭਿਆਚਾਰਕ ਆਈਟਮਾਂ ਪੇਸ਼ ਕੀਤੀਆਂ …

Read More »

ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀ ਸਨਮਾਨਿਤ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਖੇਡ ਖੇਤਰ ਵਿੱਚ ਨੈਸ਼ਨਲ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਇੱਕ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ ਤੇ ਸੰਸਥਾ ਵਲੋਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਸਕੂਲ ਪ੍ਰਿੰਸੀਪਲ …

Read More »