Sunday, June 24, 2018
ਤਾਜ਼ੀਆਂ ਖ਼ਬਰਾਂ

ਰਾਸ਼ਟਰੀ / ਅੰਤਰਰਾਸ਼ਟਰੀ

ਅਮਰੀਕਾ ’ਚ ਨਜ਼ਰਬੰਦ ਸਿੱਖਾਂ ਦੇ ਮਾਮਲੇ `ਚ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੋਂ ਮੰਗਿਆਂ ਦਖਲ

SGPC

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਗੈਰ-ਕਾਨੂੰਨੀ ਅਵਾਸ ਨੂੰ ਲੈ ਕੇ ਓਰੇਗੋਨ ਦੀ ਜ਼ੇਲ੍ਹ ’ਚ ਨਜ਼ਰਬੰਦ ਕੀਤੇ 52 ਭਾਰਤੀਆਂ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ, ਉਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ... Read More »

ਲੌਂਗੋਵਾਲ ਵਲੋਂ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨਵੇਂ ਦਫ਼ਤਰ ਤੇ ਲਖਨਊ `ਚ ਉਪ ਦਫ਼ਤਰ ਦਾ ਉਦਘਾਟਨ

PPN2106201802

ਕਿਹਾ ਸ਼੍ਰੋਮਣੀ ਕਮੇਟੀ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ ’ਤੇ ... Read More »

ਪ੍ਰਧਾਨ ਮੰਤਰੀ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਕਰਨਗੇ ਅਗਵਾਈ

modi-pm

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 21 ਜੂਨ ਨੂੰ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅਗਵਾਈ ਕਰਨਗੇ।ਪ੍ਰਧਾਨ ਮੰਤਰੀ ਉਨ੍ਹਾਂ ਹਜ਼ਾਰਾਂ ਵਲੰਟੀਅਰਾਂ ਵਿੱਚ ਸ਼ਾਮਲ ਹੋਣਗੇ ਜੋ ਹਿਮਾਲਿਆ ਦੀ ਗੋਦ ਵਿੱਚ ਸਥਿਤ ਵਣ ਖੋਜ ਸੰਸਥਨ, ਦੇਹਰਾਦੂਨ ਦੇ ਖੁੱਲ੍ਹੇ ਮੈਦਾਨ ਵਿੱਚ ਯੋਗ ਆਸਣ ਕਰ ਰਹੇ ਹਨ। ਇਸ ਦਿਹਾੜੇ ਨੂੰ ਮਨਾਉਣ ਲਈ ਯੋਗ ਨਾਲ ਸਬੰਧਤ ਸਰਗਰਮੀਆਂ ਦੀ ਇੱਕ ... Read More »

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਕੀਤੀ ਗੱਲਬਾਤ

PPN2006201813

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ।ਦੋ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਅਤੇ 600 ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇ.ਵੀ.ਕੇ) ਨੂੰ ਵੀਡੀਓ ਗੱਲਬਾਤ ਲਈ ਜੋੜਿਆ ਗਿਆ ਸੀ।ਇਸ ਲੜੀ ਵਿੱਚ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਾਰਥੀਆਂ ਨਾਲ ਇਹ ਸੱਤਵੀਂ ਗੱਲਬਾਤ ... Read More »

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਸ਼ੁਰੂ

PPN2006201809

3 ਕੇਂਦਰੀ ਮੰਤਰੀਆਂ ਸਣੇ ਵਾਤਾਵਰਨ ਪ੍ਰੇਮੀ ਵੱਡੀ ਗਿਣਤੀ ’ਚ ਹੋਏ ਸ਼ਾਮਲ ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜ ਦੀ ਕਿਰਣਾਂ ਰਾਹੀਂ ਬਿਜਲੀ ਉਤਪਾਦਨ ਦੀ ਅੱਜ ਸ਼ੁਰੂਆਤ ਕੀਤੀ ਗਈ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ 1.5 ਮੇਗਾਵਾਟ ਖ਼ਮਤਾ ਵਾਲੇ ਸੂਰਜੀ ਉਰਜਾ ਪਲਾਂਟ ਦਾ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ।ਕੇਂਦਰੀ ਨਵਿਆਉਣਯੋਗ ਊਰਜਾ ... Read More »

`ਤੇ ਟੁੱਟ ਗਈ ਤੜੱਕ ਕਰ ਕੇ……ਮਹਿਬੂਬਾ ਸਰਕਾਰ ਤੋਂ ਭਾਜਪਾ ਵਲੋਂ ਹਮਾਇਤ ਵਾਪਸ

Mehbooba-Mufti

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਤਿੰਨ ਸਾਲ ਪੁਰਾਣੀ ਪੀਡੀਪੀ-ਭਾਜਪਾ ਗਠਜੋੜ ਸਰਕਾਰ ਦਾ ਅੱਜ ਭਾਜਪਾ ਵਲੋਂ ਮਹਿਬੂਬਾ ਸਰਕਾਰ ਤੋਂ ਹਮਾਇਤ ਵਾਪਸ ਲੈ ਲੈਣ ਨਾਲ ਅੰਤ ਹੋ ਗਿਆ।ਭਾਜਪਾ ਆਗੂ ਰਾਮ ਮਾਧਵ ਵਲੋਂ ਅਚਾਨਕ ਇਸ ਫੈਸਲੇ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣਾ ਅਸਤੀਫਾ ਸੂਬੇ ਦੇ ਰਾਜਪਾਲ ਐਨ.ਐਨ ਵੋਹਰਾ ਨੂੰ ਸੌਂਪ ਦਿੱਤਾ।ਜਿਕਰਯੋਗ ਹੈ ਕਿ ਦਸੰਬਰ 20-14 ਵਿੱਚ ... Read More »

ਪ੍ਰਧਾਨ ਮੰਤਰੀ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ 20 ਜੂਨ ਨੂੰ

Modi Pib

ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ ਨੂੰ ਸਵੇਰੇ 9.30 ਵਜੇ ਵੀਡੀਓ ਬ੍ਰਿਜ ਰਾਹੀਂ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ।ਇਸ ਗੱਲਬਾਤ ਨਾਲ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਸਿੱਧੇ ਤੌਰ `ਤੇ ਗੱਲ ਕਰਨ ਦਾ ਮੌਕਾ ਮਿਲੇਗਾ।ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨਾਲ ਸਬੰਧਤ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਹੋਵੇਗੀ।ਇਸ ਨੂੰ ਦੇਸ਼ ਭਰ ਦੇ ... Read More »

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਦਿੱਤੀ ਈਦ ਦੀ ਮੁਬਾਰਕਬਾਦ

Modi Pib

ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ)  – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ ਦੇ ਤਿਉਹਾਰ `ਤੇ ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਈਦ ਮੁਬਾਰਕ! ਮੈਂ ਕਾਮਨਾ ਕਰਦਾ ਹਾਂ ਕਿ ਇਹ ਦਿਨ ਸਾਡੇ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦੇ ਬੰਧਨ ਮਜ਼ਬੂਤ ਕਰੇ।” Read More »

ਕੇਂਦਰੀ ਕਪੜਾ ਮੰਤਰੀ ਸਮਰਿਤੀ ਇਰਾਣੀ ਹੋਈ ਗੁ. ਰਕਾਬਗੰਜ ਸਾਹਿਬ ਹੋਈ ਨਤਮਸਤਕ

PPN1606201810

ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਕਪੜਾ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਚਰਨਾ ’ਚ ਆਪਣਾ ਅਕੀਦਾ ਭੇਟ ਕੀਤਾ।ਮੋਦੀ ਸਰਕਾਰ ਨੇ 4 ਸਾਲ ਪੂਰਾ ਹੋਣ ’ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਪੁੱਜੀ ਇਰਾਨੀ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਰਾਨੀ ਨੇ ਹੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਹਿੰਦੇ ਦਿੱਲੀ ਦੇ ਚਾਰ ... Read More »

ਗੁਰੂ ਦੀ ਗੋਲਕ ਕੀਤੀ ਡਿਜ਼ੀਟਲ- ਗੁ. ਬੰਗਲਾ ਸਾਹਿਬ ਵਿਖੇ ਡਿਜ਼ੀਟਲ ਦਾਨ ਕੇਂਦਰ ਸ਼ੁਰੂ

PPN1506201814

ਡਿਜ਼ੀਟਲ ਗੋਲਕ ਪਾਰਦਰਸ਼ੀ ਅਤੇ ਸੁਰੱਖਿਅਤ ਭੁਗਤਾਨ ਦਾ ਮਾਧਿਅਮ – ਜੀ.ਕੇ ਨਵੀਂ ਦਿੱਲੀ, 15 ਜੂਨ (ਪੰਜਾਬ ਪੋਸਟ ਬਿਊਰੋ) – ਨਗਦੀ ਦੀ ਥਾਂ ਡਿਜ਼ਿਟਲ ਲੈਣ-ਦੇਣ ਨੂੰ ਵਧਾਵਾ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅਹਿਮ ਪਹਿਲ ਕੀਤੀ।ਗੁ. ਬੰਗਲਾ ਸਾਹਿਬ ਵਿਖੇ ਲਕਸ਼ਮੀ ਵਿਲਾਸ ਬੈਂਕ ਦੇ ਸਹਿਯੋਗ ਨਾਲ ਡਿਜ਼ਿਟਲ ਦਾਨ ਕੇਂਦਰ ਦੀ ਸ਼ੁਰੂਆਤ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ... Read More »