Friday, December 9, 2022

ਪੰਜਾਬ

ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ਸਮਰਾਲਾ ਪੁੱਜਣਗੇ

ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਉਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ‘ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਭਾਸ਼ਣ’ ਲਈ 11 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 10.00 ਵਜੇ ਕਵਿਤਾ ਭਵਨ ਮਾਛੀਵਾੜਾ ਰੋਡ ਸਮਰਾਲਾ ਵਿਖੇ ਪੁੱਜਣਗੇ।ਉਨ੍ਹਾਂ ਦਾ ਇਹ ਭਾਸ਼ਣ ਸਵੇਰੇ 10.15 ਵਜੇ ਤੋਂ 11.15 ਵਜੇ …

Read More »

ਪਿੰਡ ਬਾਲੀਆਂ ਦੇ ਸਰਕਾਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਆਯੋਜਿਤ

ਚੇਤਨਾ ਪਰਖ ਪ੍ਰੀਖਿਆ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਚੇਤਨਾ ਪਰਖ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਇਕ ਸਿਖਿਆਦਾਇਕ ਜਾਣਕਾਰੀ ਤੇ ਭਰਪੂਰ ਤਰਕਸ਼ੀਲ …

Read More »

ਅੰਗਰੇਜ਼ੀ ਬੋਲਣ ਮੁਕਾਬਲੇ ‘ਚ ਰੱਤੋਕੇ ਸਕੂਲ ਦੇ ਅਭਿਜੀਤ ਦਾ ਜਿਲ੍ਹੇ ਵਿੱਚੋਂ ਪਹਿਲਾ ਸਥਾਨ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸ ਲਈ ਸਕੂਲਾਂ ਵਿੱਚ ਇੰਗਲਿਸ਼ ਬੁਸਟਰ ਕਲੱਬ ਬਣਾਏ ਗਏ ਹਨ।ਆਏ ਦਿਨ ਵੱਖ-ਵੱਖ ਸਕੂਲਾਂ ਦੇ ਇੰਗਲਿਸ਼ ਬੋਲਣ, ਲਿਖਣ ਦੇ ਮੁਕਾਬਲੇ ਕਰਵਾਏ ਜਾਂਦੇ ਹਨ।ਉਸੇ ਕੜ੍ਹੀ ਵਿੱਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਹੋਣਹਾਰ ਵਿਦਿਆਰਥੀ ਅਭਿਜੀਤ ਸਿੰਘ ਨੇ ਜਿਲ੍ਹਾ …

Read More »

ਮੈਡੀਕਲ ਕਾਲਜ਼ ਅਤੇ ਹਸਪਤਾਲ ਦੀ ਉਸਾਰੀ ਸਬੰਧੀ ਭਾਈ ਲੌਂਗੋਵਾਲ ਦੀ ਕੋਠੀ ਅੱਗੇ ਧਰਨਾ ਲਗਾਤਾਰ ਜਾਰੀ

ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਮਸਤੂਆਣਾ ਸਾਹਿਬ (ਹਸਪਤਾਲ ਅਤੇ ਮੈਡੀਕਲ ਕਾਲਜ) ਦੀ ਉਸਾਰੀ ਦੀ ਮੰਗ ਨੂੰ ਲੈ ਕੇ ਨੇੜਲੇ ਪਿੰਡਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਅੱਗੇ ਸ਼ੂਰੂ ਕੀਤਾ ਸੰਘਰਸ਼ ਅੱਜ ਵੀ ਜਾਰੀ ਰਿਹਾ।ਗੁਰਦੁਆਰਾ …

Read More »

ਪਿੰਡਾਂ ਦੇ ਵਿਕਾਸ ਨਾਲ ਸੰਭਵ ਹੋਵੇਗਾ ਪੰਜਾਬ ਦਾ ਵਿਕਾਸ – ਮਨਦੀਪ ਟਾਂਗਰਾ

ਪਾਈਟੈਕਸ ਮੇਲੇ ਦੌਰਾਨ ਕੀਤਾ ਐਂਟਰਪੈਨਿਓਰਸ਼ਿਪ ਕਾਨਕਲੇਵ ਦਾ ਆਯੋਜਨ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦੌਰਾਨ ਆਯੋਜਿਤ ਐਂਟਰਪੈਨਿਓਰਸ਼ਿਪ ਕਾਨਕਲੇਵ ਦੌਰਾਨ ਵਿਸੇਸ ਤੌਰ ਤੇ ਪ੍ਰੋਗਰਾਮ ਵਿੱਚ ਸਿਰਕਤ ਕਰਨ ਆਈ ਸਿੰਬਾ ਕੁਆਰਟਜ਼ ਦੀ ਸੰਸਥਾਪਕ ਅਤੇ ਸਫਲ ਮਹਿਲਾ ਉਦਮੀ ਮਨਦੀਪ ਕੌਰ ਟਾਂਗਰਾਂ ਨੇ ਕਿਹਾ ਕਿ ਪਿੰਡਾਂ ਦੇ …

Read More »

ਬਦਲ ਰਿਹਾ ਹੈ ਕਸ਼ਮੀਰ ਤੇ ਕਸ਼ਮੀਰ ਦਾ ਮਾਹੌਲ, ਪਾਈਟੈਕਸ ਪਹੁੰਚੇ ਸਭ ਤੋਂ ਵੱਧ 70 ਕਾਰੋਬਾਰੀ

ਮਹਿਲਾ ਉਦਮੀਆਂ ਨੇ ਪਾਈਟੈਕਸ ਪਹੁੰਚ ਕੇ ਤਜਰਬੇ ਕੀਤੇ ਸਾਂਝੇ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜੰਮੂ-ਕਸ਼ਮੀਰ ਦਾ ਮਾਹੌਲ ਹੁਣ ਬਦਲ ਰਿਹਾ ਹੈ।ਜਿਥੇ ਕਸ਼ਮੀਰ ਦੇ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਰਹੇ ਹਨ, ਉਥੇ ਹੀ ਕਸ਼ਮੀਰੀ ਮਹਿਲਾ ਉਦਮੀ ਵੀ ਪੰਜਾਬ ਅਤੇ ਹੋਰ ਰਾਜਾਂ ਵਿੱਚ ਪਹੁੰਚ ਕੇ ਆਪਣੇ ਕਾਰੋਬਾਰ ਨੂੰ ਉਤਸ਼ਾਹਿਤ ਕਰ ਰਹੀਆਂ ਹਨ।ਜਿਥੇ ਪਹਿਲਾਂ ਕਸ਼ਮੀਰੀ ਔਰਤਾਂ ਨੂੰ ਘਰ ਦੇ ਦਰਵਾਜ਼ੇ ਤੋਂ …

Read More »

ਪੰਜਾਬ ਦੀ ਨਵੀਂ ਸਨਅਤੀ ਨੀਤੀ ਵਿੱਚ ਹਰ ਵਰਗ ਦਾ ਰੱਖਿਆ ਜਾਵੇਗਾ ਖਿਆਲ – ਨਿੱਜ਼ਰ

ਪਾਈਟੈਕਸ ਮੇਲੇ ਵਿੱਚ ਪੁੱਜੇ ਲੋਕਲ ਬਾਡੀਜ਼ ਮੰਤਰੀ ਨੇ ਐਮ.ਐਸ.ਐਮ.ਈ ਕਨਕਲੇਵ ‘ਚ ਲਿਆ ਭਾਗ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਹਰ ਵਰਗ ਦੇ ਉਦਯੋਗਾਂ ਦਾ ਖਿਆਲ ਰੱਖਿਆ ਜਾਵੇਗਾ।ਇਸ ਨੀਤੀ ਨੂੰ ਬਣਾਉਣ ਵਿੱਚ ਮਾਹਿਰਾਂ ਤੋਂ ਇਲਾਵਾ ਸਨਅਤਕਾਰਾਂ ਦੀ ਭੂਮਿਕਾ …

Read More »

ਕਿਸਾਨ ਕਣਕ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ- ਡਾ. ਗਿੱਲ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ, ਪੰਚਾਇਤਾਂ, ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਦੌਰਾ ਕੀਤਾ।ਉਹਨਾਂ ਨਾਲ ਡਾ. ਭੁਪਿੰਦਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਾ. ਅਜਮੇਰ ਸਿੰਘ, ਜਸਦੀਪ ਸਿੰਘ ਅਜਨਾਲਾ, ਸੁਖਮੀਤ ਸਿੰਘ ਆਦਿ ਸਟਾਫ਼ ਤੇ …

Read More »

ਐਚ.ਡੀ.ਐਫ਼.ਸੀ ਬੈਂਕ ਵਲੋਂ ਖੂਨਦਾਨ ਕੈਂਪ ਲਗਾਉਣਾ ਮਹਾਨ ਕਾਰਜ – ਛੀਨਾ

 ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਖੁਰਮਣੀਆਂ) – ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਐਚ.ਡੀ.ਐਫ਼.ਸੀ ਰਣਜੀਤ ਐਵੀਨਿਊ ਦੇ ਸਹਿਯੋਗ ਨਾਲ ਨੋਲਜ਼ ਵਿਲਾ ਵੈਲਫ਼ੇਅਰ ਸੋਸਾਇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਟੀਮ ਦੁਆਰਾ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਰੀਬਨ ਕੱਟ …

Read More »

ਯੂਥ ਕਾਂਗਰਸ ਨੇ ਲੱਡੂ ਵੰਡ ਮਨਾਈ ਹਿਮਾਚਲ ਜਿੱਤ ਦੀ ਖੁਸ਼ੀ

ਭੀਖੀ, 9 ਦਸੰਬਰ (ਕਮਲ ਜ਼ਿੰਦਲ) – ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਦੀ ਬਹੁਮਤ ਦੀ ਸਰਕਾਰ ਬਣਨ ਦੀ ਖੁਸ਼ੀ ਵਿੱਚ ਯੂਥ ਕਾਂਗਰਸ ਮਾਨਸਾ ਵਲੋਂ ਕਾਂਗਰਸੀ ਨੇਤਾ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਲਖਵਿੰਦਰ ਬੱਛੋਆਣਾ ਅਤੇ ਵਾਇਸ ਪ੍ਰਧਾਨ ਕਰਮਵੀਰ ਗੁੜਥੜੀ ਅਤੇ ਮਾਨਸਾ ਸਹਿਰੀ ਪ੍ਰਧਾਨ ਰਜਨੀਸ਼ ਸ਼ਰਮਾ, ਗੁਰਪ੍ਰੀਤ ਸਿੰਘ ਭੀਖੀ, ਬਲਰਾਜ …

Read More »